ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਲਈ ਖਾਦ ਸਬਸਿਡੀ ਬਾਰੇ ਵੱਡਾ ਫੈਸਲਾ
ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਲਈ ਖਾਦ ਸਬਸਿਡੀ ਬਾਰੇ ਵੱਡਾ ਫੈਸਲਾ
Delhi, 25 Oct : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ ‘ਚ ਕਿਸਾਨਾਂ ਲਈ ਕਈ ਵੱਡੇ ਫੈਸਲੇ ਲਏ ਗਏ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੋਦੀ ਕੈਬਨਿਟ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਖਾਦਾਂ ‘ਤੇ ਸਬਸਿਡੀ ਮਿਲਦੀ ਰਹੇਗੀ ਅਤੇ ਸਰਕਾਰ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪੈਣ ਦੇਵੇਗੀ। ਕੈਬਨਿਟ ਮੀਟਿੰਗ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਮੀਟਿੰਗ ਹੋਈ, ਜਿਸ ‘ਚ ਫੈਸਲਾ ਲਿਆ ਗਿਆ ਕਿ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪਵੇਗਾ। NBS ਤਹਿਤ ਕਿਸਾਨਾਂ ਨੂੰ ਰਿਆਇਤੀ ਕੀਮਤਾਂ ‘ਤੇ ਖਾਦ ਮਿਲਦੀ ਰਹੇਗੀ ਅਤੇ ਯੂਰੀਆ ਦੀਆਂ ਕੀਮਤਾਂ ‘ਚ ਇਕ ਪੈਸਾ ਵੀ ਵਾਧਾ ਨਹੀਂ ਹੋਵੇਗਾ। ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਇੱਕ ਵਾਰ ਫਿਰ ਕਿਸਾਨ ਪੱਖੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੌਮਾਂਤਰੀ ਮੰਡੀ ਵਿੱਚ ਵਧ ਰਹੀਆਂ ਕੀਮਤਾਂ ਦਾ ਦੇਸ਼ ਵਿੱਚ ਕਿਸਾਨਾਂ ਉਤੇ ਕੋਈ ਅਸਰ ਨਹੀਂ ਪਵੇਗਾ। ਸਾਲ 2021 ਤੋਂ ਹੀ ਸਬਸਿਡੀ ਦੀ ਦਰ ਇਸ ਤਰ੍ਹਾਂ ਤੈਅ ਕੀਤੀ ਜਾਂਦੀ ਹੈ ਕਿ ਕਿਸਾਨਾਂ ‘ਤੇ ਵਧਦੀਆਂ ਕੀਮਤਾਂ ਦਾ ਬੋਝ ਨਾ ਪਵੇ। ਕਿਸਾਨਾਂ ਨੂੰ ਇੱਕ ਰੁਪਇਆ ਵੀ ਜ਼ਿਆਦਾ ਨਹੀਂ ਦੇਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਯੂਰੀਆ ਦੀ ਕੀਮਤ ਵਿੱਚ ਇੱਕ ਰੁਪਏ ਦਾ ਵਾਧਾ ਨਹੀਂ ਹੋਵੇਗਾ ਅਤੇ Mop 45 ਰੁਪਏ ਪ੍ਰਤੀ ਥੈਲਾ ਘੱਟ ਮਿਲੇਗਾ। ਯੂਰੀਆ ਅਤੇ ਡੀਏਪੀ ਪਿਛਲੀ ਕੀਮਤ ‘ਤੇ ਹੀ ਮਿਲਦੀ ਰਹੇਗੀ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ-ਐਕਸਲਰੇਟਿਡ ਇਰੀਗੇਸ਼ਨ ਬੈਨੀਫਿਟ ਪ੍ਰੋਗਰਾਮ (PMKSY-AIBP) ਦੇ ਤਹਿਤ ਉਤਰਾਖੰਡ ਦੇ ਜਮਰਾਣੀ ਡੈਮ ਬਹੁਮੰਤਵੀ ਪ੍ਰੋਜੈਕਟ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਉੱਤਰਾਖੰਡ ਅਤੇ ਯੂਪੀ ਨੂੰ ਇਸ ਦਾ ਫਾਇਦਾ ਹੋਵੇਗਾ।