ਜੇਲ ਦੇ ਵਿੱਚ ਨਜ਼ਰਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ

ਦੁਆਰਾ: Punjab Bani ਪ੍ਰਕਾਸ਼ਿਤ :Wednesday, 18 October, 2023, 05:39 PM

ਜੇਲ ਦੇ ਵਿੱਚ ਨਜ਼ਰਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ
– ਭਗਵੰਤ ਮਾਨ ਸ਼ਰੇਆਮ ਧੱਕਾ ਕਰ ਰਿਹਾ ਹੈ ਅਤੇ ਸਾਰਾ ਦੇਸ਼ ਅਤੇ ਪੰਜਾਬ ਜਾਣਦਾ ਹੈ- ਵੜਿੰਗ
ਨਾਭਾ, 18 Oct- ਨਸ਼ੇ ਦੀ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਨਾਭਾ ਦੀ ਨਵੀਂ ਜ਼ਿਲਾ ਜੇਲ ਦੇ ਵਿੱਚ ਨਜ਼ਰਬੰਦ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਿਲਣ ਪਹੁੰਚੇ । ਕਰੀਬ ਇੱਕ ਘੰਟਾ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਜੇਲ੍ਹ ਅੰਦਰ ਮੁਲਾਕਾਤ ਹੋਈ। ਇਸ ਮੌਕੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ। ਜੇਲ ਤੋਂ ਬਾਅਦ ਰਾਜਾ ਵੜਿੰਗ ਨਾਭਾ ਦੀ ਅਨਾਜ ਮੰਡੀ ਵਿੱਚ ਵੀ ਪਹੁੰਚੇ ਅਤੇ ਸਰਕਾਰ ਨੂੰ ਅਲਟੀਮੇਟ ਦਿੱਤਾ ਕਿ ਜੇਕਰ 48 ਘੰਟੇ ਦੇ ਅੰਦਰ ਅੰਦਰ ਲਿਫਟਿੰਗ ਸ਼ੁਰੂ ਨਹੀਂ ਹੋਈ ਤਾਂ ਕਾਂਗਰਸ ਦੇ ਲੀਡਰ ਮੰਡੀਆਂ ਵਿੱਚ ਦਿਨ ਰਾਤ ਧਰਨਾ ਦੇਣਗੇ। ਵੜਿੰਗ ਨੇ ਕਿਹਾ ਕਿ ਮੈਂ ਖੰਨਾ ਮੰਡੀ ਵਿੱਚ ਜਾ ਕੇ ਧਰਨੇ ਤੇ ਬੈਠਾਂਗਾ। ਦੂਜੇ ਕਿਸਾਨਾਂ ਨੇ ਕਿਹਾ ਕਿ ਭਾਵੇਂ ਕਿ ਸਾਨੂੰ ਪੰਜ ਦਿਨ ਮੰਡੀਆਂ ਵਿੱਚ ਰੁਲਦੇ ਨੂੰ ਹੋ ਰਹੇ ਹਨ ਪਰ ਰਾਜਾ ਵੜਿੰਗਾ ਸਿਆਸਤ ਕਰਨ ਲਈ ਮੰਡੀਆਂ ਵਿੱਚ ਫਿਰ ਰਿਹਾ ਹੈ ਜਦੋਂ ਕਾਂਗਰਸੀ ਸਰਕਾਰ ਸੀ ਉਦੋਂ ਵੀ ਇਹ ਹਾਲ ਸੀ ਅਤੇ ਹੁਣ ਆਪ ਦੀ ਉਦੋਂ ਵੀ ਇਹੀ ਹਾਲ ਹੈ। ਇਸ ਮੌਕੇ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਜਾਣ ਬੁਝ ਕੇ ਫਸਾਇਆ ਗਿਆ ਹੈ। ਉਸ ਤੇ ਐਨਡੀਪੀਸੀ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਭਗਵੰਤ ਮਾਨ ਸ਼ਰੇਆਮ ਧੱਕਾ ਕਰ ਰਿਹਾ ਹੈ ਅਤੇ ਸਾਰਾ ਦੇਸ਼ ਅਤੇ ਪੰਜਾਬ ਜਾਣਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਤੇ ਹੋਰ ਮੁਕਦਮੇ ਦਰਜ ਕਰਨ ਦੀ ਪੰਜਾਬ ਸਰਕਾਰ ਸਾਜਿਸ਼ ਰਚ ਰਹੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਨੂੰ ਲੀਹਾ ਤੇ ਲਿਜਾਣ ਲਈ ਤੁਸੀਂ ਇੱਕਜੂਟ ਹੋਵੋ ਅਤੇ ਤੁਸੀਂ ਬਹਿਸ ਬਹਿਸਾਈ ਨਾ ਕਰੋ। ਰਾਜਪਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਦੂਜੀ ਵਾਰੀ ਚਿੱਠੀ ਲਿਖਣ ਤੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਕੋਈ ਗੱਲ ਨਹੀਂ ਕਰ ਰਿਹਾ ਅਤੇ ਆਪਸੀ ਇਗੋ ਭਗਵੰਤ ਮਾਨ ਅਤੇ ਬਨਵਾਰੀ ਲਾਲ ਪੁਰੋਹਿਤ ਦੇ ਵਿਚਕਾਰ ਜਾਰੀ ਹੈ। ਉਹ ਇੱਕ ਦੂਜੇ ਨੂੰ ਚਿੱਠੀਆਂ ਹੀ ਲਿਖ ਰਹੇ ਹਨ ਰਹੇ ਹਨ। ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਖਿਲਾਫ ਸਕੂਲੀ ਵਿਦਿਆਰਥੀਆਂ ਨੂੰ ਸੋਂਹ ਚੁਕਾਉਣ ਤੇ ਮੁੱਖ ਮੰਤਰੀ ਨੂੰ ਅੜੇ ਹੱਥੀ ਲੈਂਦੇ ਕਿਹਾ ਕਿ ਸੌਹ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਖਾਦੀ ਸੀ ਕਿ ਨਸ਼ਿਆਂ ਦਾ ਮੈਂ ਖਾਤਮਾ ਕਰਾਂਗਾ। ਵੜਿੰਗ ਨੇ ਕਿਹਾ ਕਿ ਭਾਵੇਂ ਕਿ ਮੁੱਖ ਮੰਤਰੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਹੈ ਪਰ ਪੰਜਾਬ ਵਿੱਚ ਨਸ਼ਾ ਖਤਮ ਨਹੀਂ ਹੋ ਰਿਹਾ, ਪਰ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦਾ ਇਵੈਂਟ ਨਹੀਂ ਬਣਾਉਣਾ ਚਾਹੀਦਾ ਸੀ ਕਿ ਅਸੀਂ ਅਰਦਾਸ ਕਰ ਰਹੇ ਹਾਂ ਪਰ ਅਰਦਾਸ ਤਾਂ ਘਰ ਵੀ ਕੀਤੀ ਜਾ ਸਕਦੀ ਸੀ ਪਰ ਨਸ਼ੇ ਦੀ ਰੋਕਥਾਮ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਨਸੀਹਿਤ ਦਿੱਤੀ ਕਿ ਗੁਰੂ ਮਹਾਰਾਜ ਦੇ ਨਾਮ ਤੇ ਲੋਕਾਂ ਨੂੰ ਮੂਰਖ ਨਹੀਂ ਬਣਾਉਣਾ ਚਾਹੀਦਾ।