ਕੇਂਦਰੀ ਮੰਤਰੀ ਗਡਕਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਦੁਆਰਾ: Punjab Bani ਪ੍ਰਕਾਸ਼ਿਤ :Thursday, 19 October, 2023, 04:05 PM

ਕੇਂਦਰੀ ਮੰਤਰੀ ਗਡਕਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ : ਕੇਂਦਰੀ ਸੜਕੀ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅੰਮ੍ਰਿਤਸਰ ਦੌਰੇ ਦੌਰਾਨ ਦੇਸ਼ ਦੇ ਸਭ ਤੋਂ ਉੱਚੇ 418 ਫੁੱਟ ਦੀ ਉਚਾਈ ਵਲੇ ਰਾਸ਼ਟਰੀ ਝੰਡੇ ਦਾ ਉਦਘਾਟਨ ਕਰਨਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਿੱਲੀ-ਕੱਟੜਾ ਐਕਸਪ੍ਰੈਸ ਵੇ ਦੇ ਕੰਮਾਂ ਦਾ ਜਾਇਜਾ ਲੈਣਗੇ ਅਤੇ ਇਸ ਉਪਰੰਤ ਪਿੰਡ ਲਦੇਹ ਨੇੜੇ ਹਰਸ਼ਾ ਛੀਨਾ ਵਿੱਖੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜਾ ਲੈਣਗੇ। ਇਸ ਉਪਰੰਤ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲਿ੍ਆਂ ਵਿੱਚ ਨੈਸ਼ਨਲ ਹਾਈਵੇ ਦੇ ਕੰਮਾਂ ਦਾ ਜਾਇਜਾ ਲੈਣ ਉਪਰੰਤ ਅਟਾਰੀ ਬਾਰਡਰ ਵਿਖੇ ਰਾਸ਼ਟਰੀ ਝੰਡੇ ਦਾ ਉਦਘਾਟਨ ਕਰਨਗੇ। ਕੇਂਦਰੀ ਮੰਤਰੀ ਆਪਣੇ ਦੌਰੇ ਦੌਰਾਨ ਰੀਟਰੀਟ ਸੈਰਾਮਨੀ ਵੀ ਵੇਖਣਗੇ ਅਤੇ ਬੀਐਸਐਫ ਦੇ ਮਿਊਜ਼ੀਅਮ ਦਾ ਦੌਰਾ ਵੀ ਕਰਨਗੇ।
