ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਨੇ ਕਰ ਦਿੱਤਾ ਇਨਕਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 October, 2023, 04:50 PM

ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਨੇ ਕਰ ਦਿੱਤਾ ਇਨਕਾਰ
– ਸਮਲਿੰਗੀ ਭਾਈਚਾਰੇ ਨਾਲ ਵਿਤਕਰੇ ਨੂੰ ਰੋਕਣ ਲਈ ਕੇਂਦਰ ਅਤੇ ਪੁਲਿਸ ਬਲਾਂ ਨੂੰ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ
Delhi, 17 Oct : ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਵਿਧਾਨ ਸਭਾ ਦਾ ਅਧਿਕਾਰ ਖੇਤਰ ਹੈ। ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਇਹ ਫੈਸਲਾ 3-2 ਨਾਲ ਸੁਣਾਇਆ।
ਦੱਸ ਦਈਏ ਕਿ ਸਮਲਿੰਗੀ ਵਿਆਹ ‘ਤੇ ਫੈਸਲਾ ਸੁਣਾਉਂਦੇ ਹੋਏ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਸੁਪਰੀਮ ਕੋਰਟ ਸਪੈਸ਼ਲ ਮੈਰਿਜ ਐਕਟ ਦੀਆਂ ਵਿਵਸਥਾਵਾਂ ਨੂੰ ਰੱਦ ਨਹੀਂ ਕਰ ਸਕਦੀ।
ਆਪਣਾ ਫੈਸਲਾ ਸੁਣਾਉਂਦੇ ਹੋਏ ਸੀਜੇਆਈ ਨੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਏ ‘ਚ ਸੰਸਦ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਸਮਲਿੰਗੀ ਵਿਆਹ ਨੂੰ ਮਾਨਤਾ ਦਿੱਤੀ ਜਾਵੇ ਜਾਂ ਨਹੀਂ। ਉਨ੍ਹਾਂ ਨੇ ਸਮਲਿੰਗੀ ਭਾਈਚਾਰੇ ਨਾਲ ਵਿਤਕਰੇ ਨੂੰ ਰੋਕਣ ਲਈ ਕੇਂਦਰ ਅਤੇ ਪੁਲਿਸ ਬਲਾਂ ਨੂੰ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।
ਦੱਸ ਦਈਏ ਕਿ ਸੀਜੇਆਈ ਦੇ ਫੈਸਲੇ ਤੋਂ ਬਾਅਦ ਜਸਟਿਸ ਸੰਜੇ ਕਿਸ਼ਨ ਕੌਲ ਨੇ ਵੀ ਸਮਲਿੰਗੀ ਜੋੜਿਆਂ ਦੇ ਅਧਿਕਾਰਾਂ ਦੀ ਵਕਾਲਤ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਇਸ ਬੈਂਚ ਵਿੱਚ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਐੱਸ. ਰਵਿੰਦਰ ਭੱਟ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ ਨਰਸਿਮਹਾ ਸ਼ਾਮਲ ਸਨ।