ਮੋਹਾਲੀ ਪੁਲਿਸ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮਾਮਲਾ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Wednesday, 18 October, 2023, 05:28 PM

ਮੋਹਾਲੀ ਪੁਲਿਸ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮਾਮਲਾ ਦਰਜ
ਚੰਡੀਗੜ੍ਹ, 18 ਅਕਤੂਬਰ 2023- ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮੋਹਾਲੀ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਇਹ ਹੈ ਕਿ, ਦਰਜ ਕੀਤੀ ਗਈ ਐਫ਼ਆਈਆਰ ਵਿਚ ਕੁੱਟਮਾਰ ਦਾ ਜਿਕਰ ਹੈ। ਜਾਣਕਾਰੀ ਮੁਤਾਬਿਕ, ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਦੋਸ਼ ਹਨ। ਜਿਸ ਦੇ ਸਬੰਧ ਵਿਚ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ।
