Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:51 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਦੀ ਜ਼ਮਾਨਤ ਰੱਦ

ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਦੀ ਜ਼ਮਾਨਤ ਰੱਦ

ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਦੀ ਜ਼ਮਾਨਤ ਰੱਦ
ਫਿਰੋਜ਼ਪੁਰ : ਕਾਂਗਰਸ ਦੇ ਸਾਬਕਾ ਐੱਮ.ਐੱਲ.ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਦਸ ਦਈਏ ਕਿ ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।
ਅਸਲ ‘ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ੀਰਾ ਦੇ ਪਰਿਵਾਰਕ ਮੈਂਬਰਾਂ ਨੇ ਜੱਜ ਪਲਵਿੰਦਰ ਕੌਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਸਨ। ਪਰੰਤੂ ਹੁਣ ਇਹ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਹੈ। ਉਸ ਉੱਪਰ ਸਰਕਾਰੀ ਡਿਉਟੀ ‘ਚ ਵਿਘਨ ਪਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਹੁਣ 751 ਦੇ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top