ਨੌਕਰੀ ਦੀ ਮੰਗ ਨੂੰ ਲੈ ਕੇ 1158 Assistant ਲੇਡੀ ਪ੍ਰੋਫ਼ੈਸਰ ਵੱਲੋਂ ਖੁਦਕੁਸ਼ੀ
ਦੁਆਰਾ: Punjab Bani ਪ੍ਰਕਾਸ਼ਿਤ :Saturday, 21 October, 2023, 04:14 PM

ਨੌਕਰੀ ਦੀ ਮੰਗ ਨੂੰ ਲੈ ਕੇ 1158 Assistant ਲੇਡੀ ਪ੍ਰੋਫ਼ੈਸਰ ਵੱਲੋਂ ਖੁਦਕੁਸ਼ੀ
ਚੰਡੀਗੜ੍ਹ, 21 ਅਕਤੂਬਰ 2023 : ਨੌਕਰੀ ਦੀ ਮੰਗ ਨੂੰ ਲੈ ਕੇ ਪਿੰਡ ਗੰਭੀਰਪੁਰ ਵਿਖੇ ਮੋਰਚਾ ਲਾਈ ਬੈਠੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੀ ਸਹਾਇਕ ਲੇਡੀ ਪ੍ਰੋਫ਼ੈਸਰ ਬਲਵਿੰਦਰ ਕੌਰ ਦੇ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦੋਸ਼ ਲਾਇਆ ਹੈ ਕਿ, ਅੱਜ ਸਾਡੇ 1158 ਫਰੰਟ ਲਈ ਬਹੁਤ ਹੀ ਮੰਦਭਾਗਾ ਦਿਨ ਹੈ। ਸਾਡੇ ਇੱਕ ਸਾਥੀ ਬਲਵਿੰਦਰ ਕੌਰ ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਕੇ Depression ਦਾ ਸ਼ਿਕਾਰ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
