ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਅਦਾਲਤ ਚ ਪੇਸ਼ ਹੋਏ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 October, 2023, 04:20 PM

ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ‘ਚ ਅਦਾਲਤ ਚ ਪੇਸ਼ ਹੋਏ
ਅੰਮ੍ਰਿਤਸਰ, 21 ਅਕਤੂਬਰ 2023 : ਮਾਣਹਾਨੀ ਦੇ ਮਾਮਲੇ ‘ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ਅਤੇ ਉਨ੍ਹਾਂ ਨੇ ਕੇਸ ਬਾਬਤ ਟਿੱਪਣੀ ਕਰਦੇ ਹੋਏ ਕਿਹਾ ਕਿ ਕੇਸ ਦਾ ਫੈਸਲਾ ਤਾਂ ਪਹਿਲ‍ਾਂ ਹੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਕੇ ਆਪਣਾ ਖਹਿੜਾ ਛਡਵਾਇਆ ਸੀ ਅਤੇ ਹੁਣ ਜੋ ਮੈਨੂੰ ਕਾਲਰ ਤੋਂ ਫੜ ਕੇ ਜੇਲ ਭੇਜਣ ਦੀ ਗੱਲ ਕਰਦੇ ਸੀ ਉਹ ਸੰਜੇ ਸਿੰਘ ਖੁਦ ਇਸ ਸਮੇਂ ਜੇਲ ਵਿੱਚ ਬੰਦ ਹਨ।
ਉਹਨਾਂ ਕਿਹਾ ਕਿ ਹੁਣ ਸੰਜੇ ਸਿੰਘ ਦੇ ਵਕੀਲ ਵੱਲੋਂ ਅਦਾਲਤ ਤੋਂ ਸੰਜੇ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕੈਨੇਡਾ ਸਰਕਾਰ ਵੱਲੋਂ ਆਪਣੇ 41 ਅਫਸਰ ਵਾਪਸ ਕੈਨੇਡਾ ਬੁਲਾਲ ਤੇ ਗਏ ਹਨ ਇਸ ਨਾਲ ਬਹੁਤ ਵੱਡਾ ਘਾਟਾ ਪੰਜਾਬ ਦੇ ਨੌਜਵਾਨਾਂ ਨੂੰ ਹੋਵੇਗਾ। ਉਹਨਾਂ ਕਿਹਾ ਕਿ ਖਾਸ ਕਰਕੇ ਪੱਗ ਵਾਲੇ ਅਤੇ ਪੰਜਾਬੀ ਲੋਕਾਂ ਨੂੰ ਆਰਥਿਕ ਤੇ ਸੋਸ਼ਲ ਤੇ ਧਾਰਮਿਕ ਤੌਰ ਤੇ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ।



Scroll to Top