Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:39 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

ਦੁਆਰਾ: Punjab Bani ਪ੍ਰਕਾਸ਼ਿਤ :Friday, 20 October, 2023, 06:02 PM

ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

• ਇਹ ਕਦਮ ਖ਼ਪਤ ਸਬੰਧੀ ਡੇਟਾ ਨੂੰ ਤਰਤੀਬਵਾਰ ਕਰਨ ਅਤੇ ਪਾਲਣਾ ਸਬੰਧੀ ਰਿਪੋਰਟਾਂ ਨੂੰ ਆਨਲਾਈਨ ਤਿਆਰ ਕਰਨ ਵਿੱਚ ਸਹਾਈ ਹੋਵੇਗਾ: ਅਮਨ ਅਰੋੜਾ

• ਪਾਲਣਾ ਨਾ ਕਰਨ ਦੀ ਸੂਰਤ ਵਿੱਚ ਰੈਗੂਲੇਟਰ ਵੱਲੋਂ ਅਮਲ ਵਿੱਚ ਲਿਆਂਦੀ ਜਾਵੇਗੀ ਕਾਰਵਾਈ

ਚੰਡੀਗੜ੍ਹ, 20 ਅਕਤੂਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ‘ਡਿਜ਼ੀਟਲ ਪੰਜਾਬ’ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ।

ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ।
ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ ‘ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ।

ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ ‘ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ।



Scroll to Top