Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 04 November, 2023, 07:23 PM

ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ
ਮੋਹਾਲੀ, 4 Nov : ਆਈਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਹੇਠਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਪਰਮਬੰਸ ਸਿੰਘ ਬੰਟੀ ਰੋਮਾਣਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵੀ ਹਨ, ਉਹਨਾ ਨੇ ਆਪਣੇ ਐਕਸ ਅਕਾਊਂਟ ਉੱਤੇ 25 ਅਕਤੂਬਰ ਨੂੰ ਇੱਕ ਵੀਡੀਓ ਪਾਈ ਸੀ। ਇਸ ਵੀਡੀਓ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ ਉੱਤੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਆਡੀਓ ਸੁਣਾਈ ਦੇ ਰਹੀ ਹੈ।
ਬੰਟੀ ਰੋਮਾਣਾ ਨੇ ਵੀਡੀਓ ਦੇ ਨਾਲ ਲਿਖਿਆ ਸੀ, ‘ਕੰਵਰ ਗਰੇਵਾਲ ਦੀ ਭਗਵੰਤ ਮਾਨ ਨੂੰ ਸਲਾਹ ਤੇ ਚੇਤਾਵਨੀ।’ ਹਾਲਾਂਕਿ ਕੰਵਰ ਗਰੇਵਾਲ ਵੱਲੋਂ ਇੱਕ ਵੀਡੀਓ ਰਾਹੀਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਬਾਰੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ। ਪਰਮਬੰਸ ਸਿੰਘ ਰੋਮਾਣਾ ਉੱਤੇ ਆਈਪੀਸੀ ਦੀਆਂ ਧਾਰਾਵਾਂ 468 (ਕਿਸੇ ਨੂੰ ਧੋਖਾ ਦੇਣ ਲਈ ਛੇੜਛਾੜ), 469 (ਕਿਸੇ ਦੇ ਸਨਮਾਨ ਨੂੰ ਢਾਹ ਲਾਉਣ ਲਈ ਛੇੜਛਾੜ), 500 (ਮਾਣਹਾਨੀ) ਅਤੇ ਇੰਫਰਮੇਸ਼ਨ ਟੈਕਨਾਲਜੀ ਐਕਟ 2000 (ਆਈ ਟੀ ਐਕਟ ਦੀਆਂ ਧਾਰਾਵਾਂ 43 (i) ਅਤੇ 66 ਤਹਿਤ ਪਰਚਾ ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਮਟੌਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।
ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜ ਗਏ ਸਨ ਅਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ ‘ਤੇ ਇਤਰਾਜ਼ ਜਤਾਇਆ ਵੀ ਜਤਾਇਆ ਸੀ।



Scroll to Top