Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ

ਦੁਆਰਾ: Punjab Bani ਪ੍ਰਕਾਸ਼ਿਤ :Sunday, 05 November, 2023, 06:15 PM

ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ
– ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ :-
ਚੰਡੀਗੜ੍ਹ, 05 ਨਵੰਬਰ 2023 – ਸੰਦੀਪ ਦਾਏਮਾ ਵੱਲੋਂ ਰਾਜਸਥਾਨ ਦੇ ਅਲਵਰ ਵਿੱਚ ਇੱਕ ਰੈਲੀ ਵਿੱਚ ਦਿੱਤੇ ਗਏ ਨਫਰਤੀ ਭਾਸ਼ਣ ਤੇ ਪੰਜਾਬ ਭਾਜਪਾ ਦੀ ਸਖ਼ਤ ਕਾਰਵਾਈ ਦੀ ਮੰਗ ਨੂੰ ਮੰਨਦੇ ਹੋਏ ਰਾਜਸਥਾਨ ਪ੍ਰਦੇਸ਼ ਭਾਜਪਾ ਨੇ ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ,ਅੱਜ ਤੋਂ ਬਾਅਦ ਉਹ ਭਾਜਪਾ ਦਾ ਮੈਂਬਰ ਨਹੀਂ ਹੈ ।ਪੰਜਾਬ ਭਾਜਪਾ ਨੇ ਉਸਦੇ ਬਿਆਨ ਦੀ ਪੁਰਜੋਰ ਨਿੰਦਾ ਕੀਤੀ ਸੀ ਭਾਜਪਾ, ਪੰਜਾਬ, ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਭਾਈਚਾਰੇ ਦੇ ਨਾਲ ਖੜ੍ਹੀ ਹੈ ਤੇ ਹਮੇਸ਼ਾ ਖੜੀ ਰਹੇਗੀ ।ਇਹ ਪ੍ਰੈੱਸ ਨੋਟ ਜਾਰੀ ਕਰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਸ਼ਖਤ ਕਾਰਵਾਈ ਦੀ ਮੰਗ ਕਰਦਿਆਂ ਕਈ ਕਦਮ ਚੁੱਕੇ ਸਨ ।
ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ ।ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਉਕਤ ਸੰਦੀਪ ਦਾਇਮਾ ਨਾਂ ਦੇ ਵਿਅਕਤੀ ਵਿਰੁੱਧ ਪੁਲਿਸ ਸਟੇਸ਼ਨ ਸੈਕਟਰ 39, ਚੰਡੀਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ।ਜਿਸ ਦੀ ਹਦੂਦ ਅੰਦਰ ਪੰਜਾਬ ਭਾਜਪਾ ਦਾ ਮੁੱਖ ਦਫ਼ਤਰ ਆਉਂਦਾ ਹੈ।ਸ਼ਿਕਾਇਤ ‘ਚ ਨਫ਼ਰਤੀ ਭਾਸ਼ਣ ਦਾ ਵੇਰਵਾ ਦਿੰਦੇ ਹੋਏ ਅਪੀਲ ਕੀਤੀ ਗਈ ਸੀ ਕਿ ਉਕਤ ਨਫ਼ਰਤ ਭਰੇ ਭਾਸ਼ਣ ਕਾਰਨ ਪੰਜਾਬ ‘ਚ ਅਸੁਰੱਖਿਆ ਦਾ ਮਾਹੌਲ ਪੈਦਾ ਹੋਇਆ ਹੈ ਅਤੇ ਵੱਡੇ ਪੱਧਰ ‘ਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਰਖ਼ਾਸਤ ਵਿੱਚ ਉਕਤ ਦੋਸ਼ੀ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਪੰਜਾਬ ਭਾਜਪਾ ਨੇ ਸੂਬੇ ਦੀ ਇੱਕ ਜ਼ਿੰਮੇਵਾਰ ਵਿਰੋਧੀ ਪਾਰਟੀ ਹੋਣ ਦੇ ਨਾਤੇ, ਲੋਕਾਂ ਦੀਆਂ ਭਾਵਨਾਵਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਲੋਕਤਾਂਤਰਿਕ ਵਿਵਸਥਾ ਵਿੱਚ ਇਸ ਸਥਿਤੀ ਨਾਲ ਨਜਿੱਠਣ ਲਈ ਯੋਗ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਹਨਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵੀ ਇਸ ਮੁੱਦੇ ‘ਤੇ ਰਾਜਸਥਾਨ ਸਰਕਾਰ ਨੂੰ ਨੋਟਿਸ ਭੇਜ ਕੇ ਪੂਰੇ ਮਾਮਲੇ ਦੀ ਜਾਂਚ ਉਪਰੰਤ ਰਿਪੋਰਟ ਦੇਣ ਲਈ ਤੇ ਕਾਰਵਾਈ ਕਰਨ ਦੇ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।ਅੱਗੇ ਦੀ ਕਾਰਵਾਈ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਕਰਨੀ ਹੈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉਕਤ ਵਿਅਕਤੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ ,ਜਿਸ ਤੇ ਸੰਦੀਪ ਦਾਏਮਾ ਨੇ ਸਪੱਸ਼ਟ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ ਅਤੇ ਸਪੱਸ਼ਟ ਵੀ ਕੀਤਾ ਹੈ ਕਿ ਉਸ ਤੋ ਆਪਣੇ ਭਾਸ਼ਣ ਵਿੱਚ ਸਿੱਖ ਕੌਮ ਦਾ ਨਾਂ ਗਲਤੀ ਨਾਲ ਲਿਆ ਗਿਆ ਹੈ ਅਤੇ ਅਜਿਹਾ ਕਰਨਾ ਉਸ ਦਾ ਕਦੇ ਵੀ ਇਰਾਦਾ ਨਹੀਂ ਸੀ। ਉਸਨੇ ਸਿੱਖ ਭਾਈਚਾਰੇ ਲਈ ਆਪਣੇ ਅਥਾਹ ਸਤਿਕਾਰ ਨੂੰ ਵੀ ਦੁਹਰਾਇਆ ਹੈ, ਭਾਜਪਾ, ਐਸਜੀਪੀਸੀ ਵੱਲੋਂ ਮੁਆਫ਼ੀ ਮੰਗਣ ਦੀ ਰੱਖੀ ਗਈ ਸ਼ਰਤ ਦਾ ਅਤੇ ਕਾਰਵਾਈ ਕਰਨ ਦੀ ਮੰਗ ਦਾ ਸਮਰਥਨ ਕਰਦੀ ਹੈ ਅਤੇ ਐਸਜੀਪੀਸੀ ਨੂੰ ਅਪੀਲ ਕਰਦੀ ਹੈ ਕਿ ਉਹ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ 19 ਨਵੰਬਰ ਨੂੰ ‘ਏਅਰ ਇੰਡੀਆ’ ਉੱਤੇ ਅੱਤਵਾਦੀ ਹਮਲੇ ਕਰਨ ਦੇ ਸੰਕੇਤ ਦੇਣ ਵਾਲੇ ਹਾਲ ਹੀ ਵਿੱਚ ਦਿੱਤੇ ਨਫ਼ਰਤੀ ਭਾਸ਼ਣ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ ।
ਇਸ ਦੇ ਨਾਲ ਹੀ ਭਾਜਪਾ ਨੇ ਇਹ ਸਾਫ਼ ਕੀਤਾ ਕਿ ਸੰਦੀਪ ਦਾਇਮਾ ਰਾਜਸਥਾਨ ਸੂਬਾ ਭਾਜਪਾ ਸੰਗਠਨ ਵਿਚ ਕੋਈ ਅਹੁਦੇਦਾਰ ਨਹੀਂ ਸੀ ।ਉਹ ਇੱਕ ਆਮ ਪਾਰਟੀ ਵਰਕਰ ਵਜੋਂ ਰੈਲੀ ਵਿੱਚ ਸ਼ਾਮਲ ਹੋਇਆ ਸੀ ਅਤੇ ਅੱਜ ਪੰਜਾਬ ਭਾਜਪਾ ਦੀ ਮੰਗ ਤੇ ਪਾਰਟੀ ਨੇ ਉਸ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸਦੀ ਮੁਢਲੀ ਮੈਂਬਰਸ਼ਿਪ ਖਤਮ ਕਰ ਦਿੱਤੀ ਹੈ ਜਿਸ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ ਰਾਜਸਥਾਨ ਪ੍ਰਦੇਸ਼ ਭਾਜਪਾ ਦਾ ਧੰਨਵਾਦ ਵੀ ਕਰਦੀ ਹੈ ।



Scroll to Top