Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 4:56 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Monday, 06 November, 2023, 06:19 PM

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ
ਪਟਿਆਲਾ-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ./ਪੀ.ਸੀ. ਐੱਸ (ਪ੍ਰੀ.)(ਵੀਕਐਂਡ) ਯੂ.ਜੀ.ਸੀ./ਨੈਟ ਅਤੇ ਪੀ.ਸੀ. ਐੱਸ. (ਜੂਡੀਸ਼ਰੀ) ਦੀ ਤਿਆਰੀ ਲਈ ਹਨ। ਜ਼ਿਕਰਯੋਗ ਹੈ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਰਿਹਾ ਹੈ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ।
ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 24-11-2023 ਤੱਕ (ਈ-ਮੇਲ iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641 ਉੱਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।



Scroll to Top