Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 08 November, 2023, 03:30 PM

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗੀ
ਪਟਨਾ- ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗ ਲਈ ਹੈ।ਬ ਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਿਤੀਸ਼ ਕੁਮਾਰ ਨੇ ਕਿਹਾ ਕਿ ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੈਂ ਇਹ ਬਿਆਨ ਕਿਸੇ ਨੂੰ ਦੁਖੀ ਕਰਨ ਲਈ ਨਹੀਂ ਦਿੱਤਾ। ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮਾਫੀ ਚਾਹੁੰਦਾ ਹਾਂ। ਨਿਤੀਸ਼ ਕੁਮਾਰ ਨੇ ਕਿਹਾ ਕਿ ਜੇਕਰ ਮੇਰੇ ਸ਼ਬਦਾਂ ਨਾਲ ਲੋਕਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਆਪਣੇ ਸ਼ਬਦ ਵਾਪਸ ਲੈਂਦਾ ਹਾਂ। ਮੇਰਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਮੇਰੀ ਕੋਸ਼ਿਸ਼ ਪ੍ਰਜਨਨ ਦਰ ਵਿੱਚ ਗਿਰਾਵਟ ਬਾਰੇ ਦੱਸਣ ਦੀ ਸੀ। ਮੈਂ ਹਮੇਸ਼ਾ ਔਰਤਾਂ ਦੇ ਵਿਕਾਸ ਲਈ ਕੰਮ ਕੀਤਾ ਹੈ। ਮੈਂ ਔਰਤਾਂ ਦੀ ਬਹੁਤ ਇੱਜ਼ਤ ਕਰਦਾ ਹਾਂ। ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਲਿਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜਿਵੇਂ ਹੀ ਨਿਤੀਸ਼ ਕੁਮਾਰ ਵਿਧਾਨ ਸਭਾ ਪਹੁੰਚੇ ਤਾਂ ਭਾਜਪਾ ਮਹਿਲਾ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ‘ਚ ਨਹੀਂ ਜਾਣ ਦਿੱਤਾ। ਸੀਐਮ ਨਿਤੀਸ਼ ਸੁਰੱਖਿਆ ਘੇਰੇ ਤੋਂ ਬਾਹਰ ਆ ਕੇ ਵਿਧਾਨ ਪ੍ਰੀਸ਼ਦ ਵੱਲ ਚਲੇ ਗਏ।



Scroll to Top