Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ

ਦੁਆਰਾ: Punjab Bani ਪ੍ਰਕਾਸ਼ਿਤ :Monday, 06 November, 2023, 06:58 PM

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ
– ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ
ਚੰਡੀਗੜ੍ਹ, 6 Nov. ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਹੋਈ ਮੀਟਿੰਗ ‘ਚ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ।
ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।



Scroll to Top