ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ
ਕਿਹਾ- 5,000 ਕਰੋੜ ਰੁਪਏ ਦੇ ਘਾਟੇ ‘ਚ ਹੈ PSPCL
ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਪੰਜਾਬ ਦੀ ਬਿਜਲੀ ਸਥਿਤੀ ਬਾਰੇ ਚਰਚਾ ਕੀਤੀ। ਸਿੱਧੂ ਨੇ ਕਿਹਾ ਕਿ ਬਿਜਲੀ ਦੀ ਸਥਿਤੀ ‘ਤੇ ਨਜ਼ਰ ਮਾਰੀਏ ਤਾਂ ਪੰਜਾਬ ਔਸਤਨ 12 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 30,000 ਕਰੋੜ ਰੁਪਏ ਦੀ ਬਿਜਲੀ ਖਰੀਦ ਰਿਹਾ ਹੈ ਜਦੋਂਕਿ ਬਾਜ਼ਾਰ ‘ਚ ਇਹ 2.5 ਰੁਪਏ ਜਾਂ 3 ਰੁਪਏ ਪ੍ਰਤੀ ਯੂਨਿਟ ਹੈ।ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਪੀਕ ਸੀਜ਼ਨ ‘ਚ ਪੰਜਾਬ 19 ਜਾਂ 21 ਰੁਪਏ ‘ਚ ਖਰੀਦ ਰਿਹਾ ਹੈ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਸੱਤਾ ‘ਚ ਆਉਂਦੇ ਹੀ ਪੀਪੀਏ ਰੱਦ ਕਰ ਦਿੱਤਾ ਜਾਵੇਗਾ।ਇਸ ਸਾਲ ਫਿਰ PSPCL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) 5000 ਕਰੋੜ ਰੁਪਏ ਦੇ ਘਾਟੇ ‘ਚ ਹੈ। ਇਹ ਖਸਤਾਹਾਲ ਹੋ ਰਿਹਾ ਸਰਕਾਰੀ ਸਿਸਟਮ ਹੈ। ਮੁੱਖ ਮੰਤਰੀ ਭਗਵੰਤ ਮਾਨ ਸਭ ਕੁਝ ਸਿਰਫ਼ ਅਖ਼ਬਾਰੀ ਇਸ਼ਤਿਹਾਰਾਂ ਲਈ ਕਰਦੇ ਹਨ, ਇਸ ਵਿਚ ਹੋਰ ਕੁਝ ਨਹੀਂ ਹੈ।