ਹਵਾ ਪ੍ਰਦੂਸ਼ਣ ਨੂੰ ਲੈ ਕੇ ਸੱਤ ਦਿਨਾਂ ਲਈ ਔਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ- ਅਰਵਿੰਦ ਕੇਜਰੀਵਾਲ
ਹਵਾ ਪ੍ਰਦੂਸ਼ਣ ਨੂੰ ਲੈ ਕੇ ਸੱਤ ਦਿਨਾਂ ਲਈ ਔਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ- ਅਰਵਿੰਦ ਕੇਜਰੀਵਾਲ
11ਵੀਂ ਤੱਕ ਦੇ ਸਾਰੇ ਸਕੂਲ ਬੰਦ
ਦਿੱਲੀ, 6 Nov. ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ। ਬੈਠਕ ਖਤਮ ਹੋਣ ਤੋਂ ਬਾਅਦ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਦੀਵਾਲੀ ਦੇ ਅਗਲੇ ਦਿਨ ਤੋਂ ਸੱਤ ਦਿਨਾਂ ਲਈ ਔਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ। ਮਤਲਬ ਇਹ 13 ਨਵੰਬਰ ਤੋਂ 20 ਨਵੰਬਰ ਤੱਕ ਚੱਲੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਦੇ 11ਵੀਂ ਤੱਕ ਦੇ ਸਾਰੇ ਸਕੂਲਾਂ ਨੂੰ 10 ਤਰੀਕ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪ੍ਰੈੱਸ ਕਾਨਫਰੰਸ ‘ਚ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਤਾਪਮਾਨ ‘ਚ ਗਿਰਾਵਟ ਅਤੇ ਹਵਾ ‘ਚ ਖੜੋਤ ਕਾਰਨ ਪ੍ਰਦੂਸ਼ਣ ਵਧਿਆ ਹੈ। ਇਹ ਵੀ ਕਿਹਾ ਗਿਆ ਕਿ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।