Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਅੰਤਰ ਰਾਸ਼ਟਰੀ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਲਾਈਆਂ ਰੌਣਕਾਂ

ਦੁਆਰਾ: Punjab Bani ਪ੍ਰਕਾਸ਼ਿਤ :Thursday, 09 November, 2023, 06:20 PM

ਅੰਤਰ ਰਾਸ਼ਟਰੀ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਲਾਈਆਂ ਰੌਣਕਾਂ
– ਯੂਗਾਂਡਾ, ਸਾਊਥ ਸੂਡਾਨ, ਲਾਓਸ, ਵੀਅਤਨਾਮ, ਈਰਾਨ, ਇਰਾਕ ਆਦਿ ਦੇ ਵਿਦਿਆਰਥੀਆਂ ਨੇ ਪੇਸ਼ ਕੀਤੀਆਂ ਕਲਾ ਵੰਨਗੀਆਂ
ਪਟਿਆਲਾ – ਵੱਖ-ਵੱਖ ਦੇਸਾਂ ਤੋਂ ਆ ਕੇ ਪੰਜਾਬੀ ਯੂਨੀਵਰਸਿਟੀ ਵਿਖੇ ਪੜ੍ਹੇ ਰਹੇ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੈਂਪਸ ਵਿੱਚ ਸਵਾਗਤ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਡਾਇਰੈਕਟੋਰੇਟ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਦੁਨੀਆਂ ਦੇ 46 ਵੱਖ-ਵੱਖ ਦੇਸਾਂ ਤੋਂ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਸਿ਼ਰਕਤ ਕੀਤੀ। ਪ੍ਰੋਗਰਾਮ ਦੌਰਾਨ ਯੂਗਾਂਡਾ, ਸਾਊਥ ਸੂਡਾਨ, ਲਾਓਸ, ਵੀਅਤਨਾਮ, ਈਰਾਨ, ਇਰਾਕ, ਬੰਗਲਾਦੇਸ, ਨੇਪਾਲ, ਅਫ਼ਗਾਨਿਸਤਾਨ, ਸ੍ਰੀ ਲੰਕਾ, ਜੀਬੂਟੀ, ਘਾਨਾ, ਸੋਮਾਲੀਆ, ਸੀਰੀਆ, ਇੰਡੋਨੇਸ਼ੀਆ ਆਦਿ ਵੱਖ-ਵੱਖ ਦੇਸਾਂ ਦੇ ਵਿਦਿਆਰਥੀਆਂ ਨੇ ਆਪੋ ਆਪਣੇ ਦੇਸ ਦੇ ਸੱਭਿਆਚਾਰ ਨਾਲ਼ ਸੰਬੰਧਤ ਕਲਾ ਵੰਨਗੀਆਂ ਪੇਸ਼ ਕੀਤੀਆਂ ਜਿਸ ਨਾਲ ਇੱਥੇ ਖ਼ੂਬਸੂਰਤ ਮਾਹੌਲ ਬਣ ਗਿਆ। ਅਫ਼ਗਾਨ ਮੂਲ ਦੀ ਇੱਕ ਵਿਦਿਆਰਥੀ ਵੱਲੋਂ ਗਾਏ ਗਏ ਪੰਜਾਬੀ ਗੀਤ ਨੇ ਸਭ ਨੂੰ ਪ੍ਰਭਾਵਿਤ ਕੀਤਾ।
ਡਾ. ਰਣਜੀਤ ਕੌਰ, ਡੀਨ, ਅੰਤਰਰਾਸ਼ਟਰੀ ਡਾਇਰੈਕਟੋਰੇਟ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿੱਚ 46 ਵੱਖ-ਵੱਖ ਮੁਲਕਾਂ ਤੋਂ 380 ਵਿਦੇਸ਼ੀ ਵਿਦਿਆਰਥੀ ਪੜ੍ਹ ਰਹੇ ਹਨ। ਇਨ੍ਹਾਂ ਵਿੱਚੋਂ 80 ਵਿਦਿਆਰਥੀ, ਜੋ 29 ਵੱਖ-ਵੱਖ ਦੇਸਾਂ ਨਾਲ਼ ਸੰਬੰਧਤ ਹਨ, 2023-24 ਦੇ ਨਵੇਂ ਸੈਸ਼ਨ ਵਿੱਚ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਬੋਲਦਿਆਂ ਜਿੱਥੇ ਇਨ੍ਹਾਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਉੱਥੇ ਹੀ ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਪੂਰੀ ਦੁਨੀਆਂ ਵਿੱਚੋਂ ਪੰਜਾਬੀ ਯੂਨੀਵਰਸਿਟੀ ਨੂੰ ਆਪਣੀ ਉਚੇਰੀ ਸਿੱਖਿਆ ਲਈ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਆਪਣੀ ਵੰਨ-ਸੁਵੰਨਤਾ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਂਦੀ ਬਲਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਉੱਤੇ ਨਜਿੱਠਿਆ ਜਾਂਦਾ ਹੈ।
ਯੂਨੀਵਰਸਿਟੀ ਦੇ ਵਿੱਤ ਅਫ਼ਸਰ ਪ੍ਰੋ. ਪ੍ਰਮੋਦ ਅੱਗਰਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀ ਯੂਨੀਵਰਸਿਟੀ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ।



Scroll to Top