Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕਾਂਗਰਸ ਦੇ ਆਗੂ ਇੰਦਰਜੀਤ ਸਿੰਘ ਬਾਸਰਕੇ ਨੂੰ ਸਦਮਾ ਵੱਡੇ ਭਰਾ ਮਨਮੋਹਣ ਸਿੰਘ ਬਾਸਰਕੇ ਸਵਰਗਵਾਸ

ਪੰਜਾਬ ਕਾਂਗਰਸ ਦੇ ਆਗੂ ਇੰਦਰਜੀਤ ਸਿੰਘ ਬਾਸਰਕੇ ਨੂੰ ਸਦਮਾ ਵੱਡੇ ਭਰਾ ਮਨਮੋਹਣ ਸਿੰਘ ਬਾਸਰਕੇ ਸਵਰਗਵਾਸ

ਪੰਜਾਬ ਕਾਂਗਰਸ ਦੇ ਆਗੂ ਇੰਦਰਜੀਤ ਸਿੰਘ ਬਾਸਰਕੇ ਨੂੰ ਸਦਮਾ ਵੱਡੇ ਭਰਾ ਮਨਮੋਹਣ ਸਿੰਘ ਬਾਸਰਕੇ ਸਵਰਗਵਾਸ

ਅੰਮ੍ਰਿਤਸਰ:- 30 ਅਕਤੂਬਰ ( ) ਇਹ ਦੁੱਖਦਾਈ ਖ਼ਬਰ ਸਾਹਿਤਕ ਹਲਕਿਆਂ ਵਿੱਚ ਬੜੇ ਦੁੱਖ ਨਾਲ ਪੜੀ ਤੇ ਸੁਣੀ ਜਾਵੇਗੀ ਕਿ ਪੰਜਾਬੀ ਦੇ ਨਾਮਵਰ ਲੇਖਕ ਸ. ਮਨਮੋਹਣ ਸਿੰਘ ਬਾਸਰਕੇ ਲਗਭਗ (65 ਵਰਿਆਂ) ਸੰਖੇਪ ਬਿਮਾਰੀ ਉਪਰੰਤ ਬੀਤੀ ਸ਼ਾਮ ਸਵਰਗਵਾਸ ਹੋ ਗਏ। ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਸ਼ਮਸ਼ਾਨ ਘਾਟ ਕਾਲੇ ਰੋਡ ਘੰਨੂਪੁਰ ਵਿਖੇ ਕਰ ਦਿਤਾ ਗਿਆ ਇਸ ਮੌਕੇ ਪੰਜਾਬੀ ਲੇਖਕ, ਕਹਾਣੀਕਾਰ ਅਤੇ ਵੱਖ-ਵੱਖ ਸਾਹਿਤ ਸਭਾਵਾਂ ਦੇ ਪ੍ਰਤੀਨਿੱਧ, ਸਮਾਜਿਕ, ਧਾਰਮਿਕ, ਰਾਜਨਿਤਕ ਪਤਵੰਤੇ ਵੱਡੀ ਗਿਣਤੀ ਵਿੱਚ ਆਪਣੇ ਸਾਥੀ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਹਾਜ਼ਰ ਸਨ।

ਉਘੇ ਲੇਖਕ ਤੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਇੰਦਰਜੀਤ ਸਿੰਘ ਬਾਸਰਕੇ ਦੇ ਵੱਡੇ ਭਰਾ ਸ. ਮਨਮੋਹਣ ਸਿੰਘ ਬਾਸਰਕੇ ਦੇ ਬੇਵਕਤੀ ਸਵਰਗਵਾਸ ਹੋਣ ਤੇ ਦਿਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਲੇਖਕ ਸ. ਮਨਮੋਹਣ ਸਿੰਘ ਬਾਸਰਕੇ ਦੇ ਸਵਰਗਵਾਸ ਹੋਣ ਨਾਲ ਜਿਥੇ ਬਾਸਰਕੇ ਪਰਿਵਾਰ ਨੂੰ ਸਦਮਾ ਪੁੱਜਾ ਹੈ ਉਥੇ ਮਾਂ ਬੋਲੀ ਪੰਜਾਬੀ ਨੂੰ ਕਦੇ ਨਾ ਪੂਰਿਆਂ ਜਾਣ ਵਾਲਾ ਘਾਟਾ ਪਿਆ ਹੈ। ਸ. ਬੇਦੀ ਨੇ ਕਿਹਾ ਕਿ ਸ. ਬਾਸਰਕੇ ਨੇ ਦਰਜ਼ਨ ਤੋਂ ਵੱਧ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਹਨ ਤੇ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਵਿਛੋੜਾ ਸਹਿਣ ਦਾ ਬੱਲ ਬਖਸ਼ੇ।

ਉਨ੍ਹਾਂ ਦਸਿਆ ਕਿ ਸ. ਮਨਮੋਹਣ ਸਿੰਘ ਬਾਸਰਕੇ ਦੇ ਨਮਿੱਤ ਅੰਤਿਮ ਅਰਦਾਸ ਸਮਾਗਮ 7 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਬਾਅਦ ਦੁਪਹਿਰ ਹੋਵੇਗਾ। ਅੱਜ ਉਨ੍ਹਾਂ ਦੀ ਅੰਤਿੰਮ ਯਾਤਰਾ ਵਿੱਚ ਜਿੱਥੇ ਵੱਖ-ਵੱਖ ਲੇਖਕ ਸਾਹਿਤ ਸਭਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ ਜਿਨ੍ਹਾਂ ਵਿੱਚ ਕੇਂਦਰੀ ਲੇਖਕ ਸਭਾ ਦੇ ਸਕੱਤਰ ਸ. ਦੀਪਦਵਿੰਦਰ ਸਿੰਘ, ਸ. ਹਰਜੀਤ ਸਿੰਘ ਸੰਧੂ, ਮਾਸਟਰ ਜਗਦੀਸ਼ ਸਿੰਘ, ਸ੍ਰੀ ਜਗਤਾਰ ਗਿੱਲ, ਮੁਖਤਿਆਰ ਗਿੱਲ, ਧਰਮਿੰਦਰ ਗਿੱਲ, ਜਸਬੀਰ ਸਿੰਘ ਝਬਾਲ, ਸਬਰਬਜੀਤ ਸਿੰਘ ਸੰਧੂ, ਮਲਵਿੰਦਰ ਸਿੰਘ ਅਤੇ ਅਨੇਕਾਂ ਹੀ ਰਿਸ਼ਤੇਦਾਰ ਹਾਜ਼ਰ ਸਨ। ਇਥੇ ਇਹ ਵਰਨਣਯੋਗ ਹੈ ਕਿ ਸ. ਮਨਮੋਹਣ ਸਿੰਘ ਬਾਸਰਕੇ ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਬਾਸਰਕੇ ਦੇ ਵੱਡੇ ਭਰਾ ਸਨ। ਸ. ਮਨਮੋਹਣ ਸਿੰਘ ਬਾਸਰਕੇ ਆਪਣੇ ਪਿੱਛੇ ਇੱਕ ਵੱਡਾ ਖੁਸ਼ਹਾਲ ਪਰਿਵਾਰ ਛੱਡ ਗਏ ਹਨ।

Advertisement
Advertisement
Advertisement
Advertisement
Scroll to Top