ਦਰਦਨਾਕ ਸੜਕ ਹਾਦਸਾ : ਸਕੂਲ ਬੱਸ-ਵੈਨ ਦੀ ਭਿਆਨਕ ਟੱਕਰ

ਦਰਦਨਾਕ ਸੜਕ ਹਾਦਸਾ : ਸਕੂਲ ਬੱਸ-ਵੈਨ ਦੀ ਭਿਆਨਕ ਟੱਕਰ
– 4 ਬੱਚਿਆਂ ਸਣੇ 5 ਦੀ ਮੌਤ, 15 ਗੰਭੀਰ ਜ਼ਖਮੀ
ਉੱਤਰ ਪ੍ਰਦੇਸ਼, 30 Oct : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੋਮਵਾਰ ਸਵੇਰੇ ਸਕੂਲ ਬੱਸ ਅਤੇ ਸਕੂਲ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ 4 ਬੱਚਿਆਂ ਅਤੇ ਵੈਨ ਡਰਾਈਵਰ ਸਮੇਤ 5 ਦੀ ਮੌਤ ਹੋ ਗਈ ਹੈ। ਦੋਵਾਂ ਵਾਹਨਾਂ ‘ਚ ਸਵਾਰ ਕੁੱਲ 15 ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਹਾਦਸੇ ‘ਚ ਜ਼ਖਮੀ ਹੋਏ ਇਕ ਬੱਚੇ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਵੱਲੋਂ ਨਹੀਂ, ਸਗੋਂ ਕਿਸੇ ਹੋਰ ਵੱਲੋਂ ਚਲਾਈ ਜਾ ਰਹੀ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਜ਼ਿਲ੍ਹੇ ਦੇ ਉਸਾਵਾ ਇਲਾਕੇ ਦੇ ਨਵੀਗੰਜ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ‘ਚ ਤੇਜ਼ ਰਫਤਾਰ ਨਾਲ ਜਾ ਰਹੀ ਇਕ ਸਕੂਲ ਬੱਸ ਅਤੇ ਵੈਨ ਦੀ ਆਪਸ ‘ਚ ਟੱਕਰ ਹੋ ਗਈ। ਇਸ ਵਿੱਚ 4 ਬੱਚਿਆਂ ਅਤੇ ਵੈਨ ਚਾਲਕ ਸਮੇਤ 5 ਦੀ ਮੌਤ ਹੋ ਗਈ।ਦੋਵਾਂ ਵਾਹਨਾਂ ਵਿੱਚ ਸਵਾਰ 15 ਬੱਚੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਪੰਜ ਬੱਚਿਆਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਇਸ ਘਟਨਾ ਨਾਲ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।ਵੈਨ ਵਿੱਚ ਕੁੱਲ 20 ਬੱਚੇ ਸਵਾਰ ਸਨ, ਉਹ ਗੰਭੀਰ ਜ਼ਖ਼ਮੀ ਹੋ ਗਏ। ਇੱਕ ਜ਼ਖਮੀ ਬੱਚੇ ਨੇ ਦੱਸਿਆ ਕਿ ਬੱਸ ਨੂੰ ਸਕੂਲ ਦਾ ਡਰਾਈਵਰ ਨਹੀਂ, ਸਗੋਂ ਕੋਈ ਹੋਰ ਚਲਾ ਰਿਹਾ ਸੀ। ਡਰਾਈਵਰ ਬੱਸ ਨੂੰ ਬਹੁਤ ਹੀ ਗਲਤ ਤਰੀਕੇ ਨਾਲ ਚਲਾ ਰਿਹਾ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਢੁੱਕਵੇਂ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
