ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
– ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ
ਦਿੱਲੀ, 30 Oct : ਸ਼ਰਾਬ ਘੁਟਾਲੇ ਦੇ ਮੁਲਜ਼ਮ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ 17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸਿਸੋਦੀਆ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜਾਂਚ ਏਜੰਸੀ ਕੋਲ ਇਸ ਪੂਰੇ ਘਟਨਾਕ੍ਰਮ ਵਿੱਚ ਸਿਸੋਦੀਆ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਸਬੂਤ ਨਹੀਂ ਹੈ।
