Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤਾਂ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Sunday, 29 October, 2023, 04:04 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤਾਂ ਨੂੰ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਦਿਲੋਂ ਵਧਾਈ ਦਿੱਤੀ

ਹਰ ਸਿੱਖ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਧਾਰਨ ਕਰੇ

ਅੰਮ੍ਰਿਤਸਰ:- 29 ਸਤੰਬਰ ( ) ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਪੇਸ਼ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਜਿੱਥੇ ਮਨੁੱਖਤਾ ਨੂੰ ਕਿਰਤ ਕਮਾਈ ਦਾ ਸੰਦੇਸ਼ ਦਿੱਤਾ ਉਥੇ ਉਹ ਵੱਡੇ ਧਰਮਦਾਨੀ ਵੀ ਸਨ। ਉਨ੍ਹਾਂ ਕਿਹਾ ਸ੍ਰੀ ਗੁਰੂ ਰਾਮਦਾਸ ਜੀ ਨੇ ਸੰਤੋਖਸਰ ਤੇ ਸ੍ਰੀ ਅੰਮ੍ਰਿਤਸਰ ਸਰੋਵਰ ਦੀ ਖੁਦਵਾਈ ਕਰਵਾਈ, ਅੰਮ੍ਰਿਤਸਰ ਨਗਰੀ ਦੀ ਨੀਂਹ ਰੱਖੀ। ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖਾਂ ਦੀ ਅਗਵਾਈ ਲਈ ਵਧੇਰੇ ਬਾਣੀ ਰਚੀ। ਉਨ੍ਹਾਂ ਕਿਹਾ ਗੁਰੂ ਜੀ ਨੇ ਸਿੱਖਾਂ ਲਈ ਰਹੁ ਰੀਤਿ ਗੁਰਮਰਯਾਦਾ ਕਾਇਮ ਕੀਤੀ। ਸੂਹੀ ਰਾਗ ਵਿੱਚ ਲਾਵਾਂ ਰਚੀਆਂ ਅਤੇ ਦੋ ਸ਼ਬਦ ਵਿਆਹ ਸਮੇਂ ਘੋੜੀਆਂ ਦੀ ਧਾਰਨਾ ਦੇ ਰਚੇ। ਉਨ੍ਹਾਂ ਦੇ ਪਰਉਪਕਾਰਾਂ ਤੋਂ ਸੇਧ ਤੇ ਰੋਸ਼ਨੀ ਲੈ ਕੇ ਹਰ ਮਨੁੱਖ ਨੂੰ ਜੀਵਨ ਸਫਲਾ ਕਰਨਾ ਚਾਹੀਦਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਦੇਂਦਿਆਂ ਕਿਹਾ ਮੈਂ ਕਾਮਨਾ ਕਰਦਾ ਹਾਂ ਕਿ ਹਰ ਸਿੱਖ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਧਾਰਨ ਕਰੇ।



Scroll to Top