Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 01 November, 2023, 08:03 PM

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਮੈਂ ਪੰਜਾਬ ਬੋਲਦਾ ਹਾਂ’ ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ
ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਮੈਂ ਪੰਜਾਬ ਬੋਲਦਾ ਹਾਂ’ ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ ਹੈ।
ਬਾਜਵਾ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ 11 ਵਜੇ ਤੱਕ ਵੀ ਸਿਆਸੀ ਪਾਰਟੀਆਂ ਨੂੰ ਕੋਈ ਪ੍ਰੋਗਰਾਮ ਤੇ ਏਜੰਡਾ ਨਹੀਂ ਦਿੱਤਾ ਗਿਆ। ਬਾਜਵਾ ਨੇ ਮੁੱਖ ਮੰਤਰੀ ਤੇ ਪੰਜਾਬੀ ਬੋਲੀ ਦਾ ਝੂਠਾ ਖੈਰ ਖਵਾਹ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਦਿੱਲੀ ਤੋਂ ਇੱਕ ਹਿੰਦੀ ਵਿੱਚ ਟਵੀਟ ਆਇਆ ਹੈ ਕੀ ਇਹ ਮੁੱਖ ਮੰਤਰੀ ਦਾ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਨਹੀਂ ਹੈ ਉਹਨਾਂ ਕਿਹਾ ਕਿ ਦਿੱਲੀ ਵੱਲੋਂ ਕੀਤੇ ਗਏ ਟਵੀਟ ਵਿੱਚ ਨਸ਼ਾ ਗੈਂਗਸਟਰਾਂ ਨੂੰ ਪਨਾਹ ਦੇਣ ਬੇਰੁਜ਼ਗਾਰੀ ਅਤੇ ਕਿਸ ਨੇ ਪੰਜਾਬ ਨੂੰ ਧੋਖਾ ਦਿੱਤਾ ਚਾਰ ਮੁੱਦਿਆਂ ਤੇ ਡਿਬੇਟ ਹੋਣ ਦੀ ਗੱਲ ਕਹੀ ਹੈ ਪਰ ਹੁਣ ਤੱਕ ਉਹਨਾਂ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ ਜਦ ਕਿ ਆਪ ਦੇ ਵਿਧਾਇਕਾਂ ਤੇ ਸਮਰਥਕਾਂ ਨੂੰ ਬਕਾਇਦਾ ਪਾਸ ਇਸ਼ੂ ਕੀਤੇ ਗਏ ਹਨ। ਬਾਜਵਾ ਨੇ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਤਿਹਾਸ ਕਦੇ ਤੁਹਾਨੂੰ ਮਾਫ ਨਹੀਂ ਕਰੇਗਾ ਕਿਉਂਕਿ ਹਰਿਆਣੇ ਦੀਆਂ ਸਾਰੀਆਂ ਧਿਰਾਂ ਪਾਣੀ ਲੈਣ ਲਈ ਇਕੱਠੀਆਂ ਹੋ ਗਈਆਂ ਹਨ ਜਦ ਕਿ ਤੁਸੀਂ ਸਿਰ ਜੋੜਨ ਦੀ ਬਜਾਏ ਸਿਰ ਤੋੜਨ ਦੇ ਯਤਨਾਂ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਇਸ ਝੂਠ ਦੇ ਡਰਾਮੇ ਦੀ ਸਾਰੀ ਸਕ੍ਰਿਪਟ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਲਿਖੀ ਹੈ ਉਹਨਾਂ ਮੁੱਖ ਮੰਤਰੀ ਤੋਂ ਇਹ ਵੀ ਜਵਾਬ ਮੰਗਿਆ ਹੈ ਕਿ ਕਿ ਰਾਜਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਹਰਿਆਣਾ ਦੀ ਤੇਲ ਤੱਕ ਪਾਣੀ ਲਿਜਾਣ ਦਾ ਦਾਅਵਾ ਕੀਤਾ ਹੈ ਇਸ ਬਾਰੇ ਤੁਸੀਂ ਪੰਜਾਬ ਦੇ ਲੋਕਾਂ ਨੂੰ ਕੀ ਜਵਾਬ ਦੇਵੋਗੇ। ਉਹਨਾਂ ਕਿਹਾ ਕਿ ਅੱਜ ਸਭ ਤੋਂ ਵੱਡਾ ਮਸਲਾ ਪਾਣੀ ਦਾ ਹੈ। ਕਿਹਾ ਕਿ ਲੁਧਿਆਣਾ ਅਤੇ ਖੇਤੀਬਾੜੀ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਇੱਕ ਵੱਡਾ ਡਰਾਮਾ ਰਚਿਆ ਜਾ ਰਿਹਾ ਹੈ ਪਰ ਇਤਿਹਾਸ ਤੁਹਾਨੂੰ ਕਦੇ ਮਾਫ ਨਹੀਂ ਕਰੇਗਾ।



Scroll to Top