ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 02 November, 2023, 07:50 PM

ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ
ਦਿੱਲੀ, 2 Nov : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ-ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਈਡੀ ਸਿਵਲ ਲਾਈਨ ਸਥਿਤ ਰਾਜਕੁਮਾਰ ਆਨੰਦ ਦੇ ਘਰ ਪਹੁੰਚ ਗਈ ਹੈ ਅਤੇ ਘਰ ਦੀ ਤਲਾਸ਼ੀ ਲੈ ਰਹੀ ਹੈ। ਇੰਨਾ ਹੀ ਨਹੀਂ, ਰਾਜਕੁਮਾਰ ਆਨੰਦ ਨਾਲ ਸਬੰਧਤ ਕਰੀਬ 10 ਥਾਵਾਂ ‘ਤੇ ਸਵੇਰ ਤੋਂ ਈਡੀ ਦੀ ਛਾਪੇਮਾਰੀ ਜਾਰੀ ਹੈ। ਫਿਲਹਾਲ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਈਡੀ ਨੇ ਕਿਸ ਮਾਮਲੇ ‘ਚ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਅੱਜ ਈਡੀ ਨੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕੀਤਾ ਹੈ। ਉਧਰ, ‘ਆਪ’ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ ਅਤੇ ਕੇਜਰੀਵਾਲ ਪਹਿਲੇ ਆਗੂ ਹੋਣਗੇ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ‘ਆਪ’ ਆਗੂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ 2014 ਤੋਂ ਬਾਅਦ ਜਾਂਚ ਏਜੰਸੀ ਵੱਲੋਂ ਦਰਜ ਕੀਤੇ ਗਏ 95 ਫ਼ੀਸਦੀ ਕੇਸ ਵਿਰੋਧੀ ਧਿਰਾਂ ਦੇ ਆਗੂਆਂ ਖ਼ਿਲਾਫ਼ ਹਨ। ਉਨ੍ਹਾਂ ਕਿਹਾ,‘‘ਸਾਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਨੇ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ।