Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:29 am

+91 90915 01313 , +91 90916 01313

punjabbanni@gmail.com
punjabbani@yahoo.com

AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ

AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ

AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ
ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਸਹਾਇਕ ਇੰਸਪੈਕਟਰ ਜਨਰਲ ਵਜੋਂ ਤਾਇਨਾਤ ਸਨ। ਉਨ੍ਹਾਂ ਦੇ ਨਾਲ ਹੀ ਮਾਮਲੇ ਵਿੱਚ ਮੁਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਅਤੇ ਪਟਿਆਲਾ ਨਿਵਾਸੀ ਬਲਬੀਰ ਸਿੰਘ ਦੇ ਨਾਮ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਵਿਰੁੱਧ ਨਾਜਾਇਜ਼ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇਸ ਸਬੰਧੀ ਉਨ੍ਹਾਂ ਨੂੰ 6 ਅਕਤੂਬਰ ਨੂੰ ਸ਼ਿਕਾਇਤ ਮਿਲੀ ਸੀ। ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ 7 ਅਤੇ 7ਏ, ਆਈਪੀਸੀ ਦੀ ਧਾਰਾ 384, 419, 420 ਅਤੇ 120 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਆਈ.ਜੀ ‘ਤੇ ਆਪਣੀ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਹੈ। ਉਸ ਨੂੰ ਅਰਟਿਗਾ ਕਾਰ ਮਿਲੀ ਸੀ। ਜਿਸ ਵਿਚ ਉਹ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਵਜੋਂ ਜਾ ਕੇ ਲੋਕਾਂ ਦੀ ਜਾਂਚ ਕਰਦੇ ਸੀ। ਜਦੋਂ ਕਿ ਪਿਛਲੇ 5 ਸਾਲਾਂ ਦੌਰਾਨ ਉਹ ਕਦੇ ਵੀ ਵਿਜੀਲੈਂਸ ਬਿਊਰੋ ਵਿੱਚ ਕੰਮ ਨਹੀਂ ਕਰ ਰਹੇ ਸੀ। ਕਿਸੇ ਨੇ ਵੀ ਇਸ ਗੱਡੀ ਦੀ ਲੋਗ ਬੁਕ ਵੀ ਮੈਨਟੇਨ ਨਹੀਂ ਕੀਤੀ ਸੀ। ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ 25 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਨੇ ਉਸ ਖ਼ਿਲਾਫ਼ ਮੁਹਾਲੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ‘ਤੇ ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ। ਦੱਸ ਦੇਈਏ ਕਿ 25 ਅਕਤੂਬਰ ਨੂੰ ਉਹ ਵਿਜੀਲੈਂਸ ਦੀ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਪੁੱਜੇ ਸਨ। ਪੁੱਛਗਿੱਛ ਦੌਰਾਨ ਉਸ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਤਕਰਾਰ ਹੋ ਗਈ ਸੀ।

Advertisement
Advertisement
Advertisement
Advertisement
Scroll to Top