ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ
ਦੁਆਰਾ: Punjab Bani ਪ੍ਰਕਾਸ਼ਿਤ :Tuesday, 31 October, 2023, 07:14 PM
ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ
ਜੋਹਰ ਟਰੱਸਟ ਨੂੰ ਲੀਜ਼ ‘ਤੇ ਦਿੱਤੀ ਗਈ ਜ਼ਮੀਨ ‘ਤੇ ਯੋਗੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਲਖਨਊ : ਸਪਾ ਨੇਤਾ ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਫ਼ਰਜ਼ੀ ਸਰਟੀਫਿਕੇਟ ਲਈ ਸਜ਼ਾ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ। ਉੱਤਰ ਪ੍ਰਦੇਸ਼ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਦਿੱਤੀ ਜਾਵੇ। ਮੰਤਰੀ ਮੰਡਲ ਦੇ ਫੈਸਲੇ ਅਨੁਸਾਰ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਮੁਰਤਜ਼ਾ ਹਾਇਰ ਸੈਕੰਡਰੀ ਸਕੂਲ ਦੀ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।