ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ : ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ

ਦੁਆਰਾ: Punjab Bani ਪ੍ਰਕਾਸ਼ਿਤ :Friday, 03 November, 2023, 03:37 PM

ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ : ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ
ਦਿੱਲੀ, 3 Nov : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਰਾਤ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ (air pollution) ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਇਸ ਸੀਜ਼ਨ ‘ਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਵਿਗਿਆਨੀਆਂ ਨੇ ਅਗਲੇ ਦੋ ਹਫ਼ਤਿਆਂ ਵਿੱਚ ਪ੍ਰਦੂਸ਼ਣ ਵਿੱਚ ਹੋਰ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ।ਮੁੱਖ ਮੰਤਰੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ‘ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ।
ਇਸ ਦੌਰਾਨ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਨੇ ਇਕ ਵੱਖਰੇ ਹੁਕਮ ‘ਚ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਸਕੂਲਾਂ ‘ਚ ਕਲਾਸਾਂ ਨਹੀਂ ਲੱਗਣਗੀਆਂ।ਦਿੱਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਵਧੇਰੇ ਲੋਕਾਂ ਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਦਿੱਲੀ ਮੈਟਰੋ ਰੇਲ ਗੱਡੀਆਂ 3 ਨਵੰਬਰ ਤੋਂ 20 ਵਾਧੂ ਫੇਰੇ ਲਾਉਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।



Scroll to Top