Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:47 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

* ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ

*ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਭਗੌੜਾ ਕਰਾਰ

ਚੰਡੀਗੜ੍ਹ, 3 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ ‘ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।

Advertisement
Advertisement
Advertisement
Advertisement
Scroll to Top