ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਸਮੇਤ ਹਲਕਾ ਇੰਚਾਰਜ ਸ. ਬਜਾਜ ਅਤੇ ਐਗਜੈਕਟਿਵ ਮੈਂਬਰ ਸਨਮਾਨਤ
ਪ੍ਰੋ. ਚੰਦੂਮਾਜਰਾ ਦੀ ਅਗਵਾਈ ’ਚ ਸ਼ੋ੍ਰਮਣੀ ਅਕਾਲੀ ਦਲ ਲੀਡਰਸ਼ਿਪ ਨੇ ਕੀਤਾ ਭਰਵਾਂ ਸਵਾਗਤ
ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਵੇਗਾ ਵਧੇਰੇ ਮਜਬੂਤ : ਪ੍ਰੋ. ਚੰਦੂਮਾਜਰਾ
ਪਟਿਆਲਾ 11 ਨਵੰਬਰ ()
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਨੌਵੇਂ ਪਾਤਸ਼ਾਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਉਚੇਚੇ ਤੌਰ ’ਤੇ ਸ਼ਾਮਲ ਹੋਣ ਵਾਲਿਆਂ ’ਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹਲਕਾ ਸ਼ਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਇੰਮਪੂਰਮੈਂਟ ਟਰੱਸਟ ਇੰਦਰਮੋਹਨ ਸਿੰਘ ਬਜਾਜ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ ਆਦਿ ਨੇ ਨਵ ਨਿਯੁਕਤ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਵਿਚ ਹਲਕਾ ਇੰਚਾਰਜ ਸ਼ਹਿਰੀ ਅਮਰਿੰਦਰ ਸਿੰਘ ਬਜਾਜ, ਹਲਕਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਵਿਚ ਸ਼ਾਮਲ ਜਥੇਦਾਰ ਜਸਮੇਰ ਸਿੰਘ ਲਾਛਡੂ ਅਤੇ ਬੀਬੀ ਹਰਦੀਪ ਕੌਰ ਆਦਿ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ ਗਿਆ।
ਨਵ ਨਿਯੁਕਤ ਅਹੁਦੇਦਾਰਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਕਿਉਂਕਿ ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਵੀ ਮਜਬੂਤ ਹੋਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਜਿਥੇ ਸਿਰਮੌਰ ਸੰਸਥਾ ਵਿਚ ਆਪਣੇ ਧਾਰਮਕ ਕਾਰਜਾਂ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਉਥੇ ਹੀ ਰਾਜਸੀ ਖੇਤਰ ਵਿਚ ਇਨ੍ਹਾਂ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਦੀ ਨਿਯੁਕਤ ਨਾਲ ਟਕਸਾਲੀ ਸਫਾਂ ਵਿਚ ਬੇਹੱਦ ਖੁਸ਼ੀ ਦੀ ਲਹਿਰ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰੀ ਕਰਨ ਵਾਲਿਆਂ ਨੂੰ ਵੱਡਾ ਮਾਣ ਸਤਿਕਾਰ ਬਖਸ਼ਿਆ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਮੋਹਨ ਸਿੰਘ ਬਜਾਜ, ਇੰਦਰਮੋਹਨ ਮੋਹਨ ਬਜਾਜ ਦੀਆਂ ਪਾਰਟੀ ਵਿਚ ਵੱਡੀਆਂ ਘਾਲਣਾਵਾਂ ਹਨ ਇਸ ਕਰਕੇ ਅਮਰਿੰਦਰ ਸਿੰਘ ਬਜਾਜ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਨਯ ਨਿਯੁਕਤ ਅਹੁਦੇਦਾਰ ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਾਡੀਆਂ ਸੇਵਾਵਾਂ ਨੂੰ ਵੇਖਦਿਆਂ ਭਰੋਸਾ ਪ੍ਰਗਟ ਕੀਤਾ ਅਤੇ ਉਹ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਪਾਰਟੀ ਨੂੰ ਹੋਰ ਮਜਬੂਤੀ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾਂ, ਹਰਬੰਸ ਸਿੰਘ ਲੰਗ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸਵੰਤ ਸਿੰਘ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਬਲਤੇਜ ਸਿੰਘ ਖੋਖ, ਗੁਰਦਿਆਲਇੰਦਰ ਸਿੰਘ ਬਿੱਲੂ, ਜੋਗਿੰਦਰ ਸਿੰਘ ਪੰਛੀ, ਜੰਗ ਸਿੰਘ ਇਟਲੀ, ਆਈਐਸ ਬਿੰਦਰਾ, ਹਰਮੀਤ ਸਿੰਘ ਬਡੂੰਗਰ, ਕੁਲਦੀਪ ਸਿੰਘ ਹਰਪਾਲਪੁਰ, ਗੁਰਜੀਤ ਸਿੰਘ ਉਪਲੀ, ਪਲਵਿੰਦਰ ਸਿੰਘ ਰਿੰਕੂ, ਜਗਰੂਪ ਸਿੰਘ ਚੀਮਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ, ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਬਹਾਦਰਗੜ੍ਹ, ਧਨਵੰਤ ਸਿੰਘ ਕਰਹਾਲੀ ਸਾਹਿਬ ਆਦਿ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਾਮਲ ਸਨ।