Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:50 pm

+91 90915 01313 , +91 90916 01313

punjabbanni@gmail.com
punjabbani@yahoo.com

ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
-ਪਟਿਆਲਾ ਨੇ ਲੁਧਿਆਣਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ

ਪਟਿਆਲਾ, 11 ਨਵੰਬਰ:
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਪਾਲ ਸਿੰਘ, ਅਮਰਦੀਪ ਸਿੰਘ ਬਾਠ (ਪ੍ਰਿੰਸੀਪਲ), ਦਲਜੀਤ ਸਿੰਘ ਜ਼ਿਲ੍ਹਾ ਟੂਰਨਾਮੈਂਟ ਇੰਚਾਰਜ, ਪੰਕਜ ਸੇਠੀ (ਪ੍ਰਿੰਸੀਪਲ), ਸੰਜਨਾ ਗਰਗ (ਪ੍ਰਿੰਸੀਪਲ), ਜਗਤਾਰ ਸਿੰਘ ਟਿਵਾਣਾ (ਮੁੱਖ ਅਧਿਆਪਕ), ਦਵਿੰਦਰ ਸਿੰਘ (ਡੀ.ਪੀ.ਈ.) ਦੇ ਤਾਲਮੇਲ ਅਤੇ ਅਗਵਾਈ ਨਾਲ ਸ. ਮਲਟੀਪਰਪਜ਼ ਸਕੂਲ ਹਾਈ ਬ੍ਰਾਂਚ ਪਟਿਆਲਾ ਵਿਖੇ 67ਵੀਂ ਅੰਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਬਾਸਕਟਬਾਲ ਲੜਕੇ/ਲੜਕੀਆਂ ਅੰਡਰ-14 ਦੀ ਪ੍ਰਤੀਯੋਗਤਾ ਸ਼ਾਨਦਾਰ ਢੰਗ ਨਾਲ ਚੱਲ ਰਹੀਆਂ ਹਨ।
ਅੱਜ ਚੱਲ ਰਹੇ ਮੁਕਾਬਲਿਆਂ ਦੌਰਾਨ ਗੁਰਲਾਲ ਸਿੰਘ ਐਮ.ਐਲ.ਏ. ਹਲਕਾ ਘਨੌਰ ਨੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਅਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਪੰਜਾਬ ਸਰਕਾਰ ਦੇ ਮਿਸ਼ਨ ਸਿਹਤਮੰਦ ਪੰਜਾਬ ਦਾ ਸੁਨੇਹਾ ਵੀ ਖਿਡਾਰੀਆਂ ਨੂੰ ਦਿੱਤਾ। ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਫਾਈਨਲ ਦੇ ਮੈਚ ਵਿੱਚ ਪਟਿਆਲਾ ਨੇ ਲੁਧਿਆਣਾ ਜ਼ਿਲ੍ਹੇ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਤੇ ਲੁਧਿਆਣਾ ਅਤੇ ਤੀਜੇ ਸਥਾਨ ਤੇ ਮਾਨਸਾ ਜ਼ਿਲ੍ਹਾ ਰਿਹਾ।
ਇਸ ਮੌਕੇ ਤੇ ਪ੍ਰਿੰਸੀਪਲ ਸਸਸਸ ਮਲਟੀਪਰਪਜ਼ ਸ੍ਰੀਮਤੀ ਵਿਜੇ ਕਪੂਰ, ਅਮਰਜੀਤ ਸਿੰਘ ਕੋਚ ਬਾਸਕਟਬਾਲ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਜੱਸਲ, ਬਲਜੀਤ ਸਿੰਘ ਧਾਰੋਂਕੀ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਇਕਬਾਲ ਖਾਨ, ਰਵੀਇੰਦਰ ਸਿੰਘ, ਬੋਬੀ ਵੜੈਚ ਕੋਚ ਸਾਹਿਬ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਝੰਡਾ, ਬਲਵਿੰਦਰ ਸਿੰਘ ਬੱਲੀ, ਹਰੀਸ਼ ਰਾਵਤ, ਹਰਦੀਪ ਸਿੰਘ, ਵਿਨੋਦ ਚੋਪੜਾ, ਮੋਹਿਤ ਕੁਮਾਰ, ਬੁੱਧ ਰਾਮ, ਇਰਵਨ ਕੌਰ, ਕਮਲਜੀਤ ਕੌਰ, ਰਾਜਿੰਦਰ ਕੌਰ, ਪਰਮਜੀਤ ਕੌਰ, ਮੈਡਮ ਇੰਦੂ, ਮਨਮੋਹਨ ਸਿੰਘ, ਜਸਵਿੰਦਰ ਸਿੰਘ ਮੌਜੂਦ ਸਨ।

Advertisement
Advertisement
Advertisement
Advertisement
Scroll to Top