Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:23 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਬੰਦੀ ਛੋੜ ਦਿਵਸ ਤੇ ਪ੍ਰਧਾਨ ਮੰਤਰੀ ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 11 November, 2023, 05:59 PM

ਬੰਦੀ ਛੋੜ ਦਿਵਸ ਤੇ ਪ੍ਰਧਾਨ ਮੰਤਰੀ ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ

ਅੰਮ੍ਰਿਤਸਰ 11 ਨਵੰਬਰ ( ) ਬੰਦੀ ਛੋੜ ਦਿਵਸ, ਦਿਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ ਰਿਹਾ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾ ਕਰਾਇਆ ਸੀ। ਤੇ ਇਸ ਸ਼ੁਭ ਦਿਹਾੜੇ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵਧਾਈ ਦੇਂਦਿਆ ਕਿਹਾ ਕਿ ਆਪਣੀ ਉਮਰ ਦਾ ਬੇਤਰੀਨ ਹਿੱਸਾ ਜੇਲਾਂ ਅੰਦਰ ਬਤੀਤ ਕਰਨ ਵਾਲੇ ਸਿੱਖ ਬੰਦੀਆਂ ਨੂੰ ਅਦਾਲਤਾਂ ਕਨੂੰਨੀ ਨਜ਼ਰ ‘ਚ ਬਰੀ ਕਰ ਚੁੱਕੀਆਂ ਹਨ। ਉਹ ਆਪਣੀ ਸਜਾ ਦਾ ਦੁਹਰਾ ਸਮਾਂ ਜੇਲ੍ਹ ਅੰਦਰ ਬਤਾ ਚੁਕੇ ਹਨ ਫਿਰ ਵੀ ਉਨ੍ਹਾਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦੇਰੀ ਹੋਣੀ ਇਨਸਾਫ ਨਾਲ ਕੋਰਾ ਮਜਾਕ ਤੇ ਕਨੂੰਨ ਨੂੰ ਅਗੂੰਠਾ ਦਿਖਾਉਣ ਵਾਲੀ ਗੱਲ ਹੈ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਕਾਨੂੰਨੀ ਜ਼ਾਬਤੇ ਵਿੱਚ ਰਹਿ ਕੇ ਆਪਣੀਆਂ ਸਜਾਵਾਂ ਭੁਗਤ ਚੁਕੇ ਸਿੰਘਾਂ ਨੂੰ ਨਜਾਇਜ਼ ਤੌਰ ਤੇ ਜੇਲਾਂ ਵਿੱਚ ਡੱਕਿਆ ਹੋਇਆ ਦੀ ਰਿਹਾਈ ਲਾਜਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਛੋੜ ਦਿਵਸ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ। ਜਿਸ ਕਨੂੰਨ ਦੇ ਸਹਾਰੇ ਸਮੁੱਚਾ ਦੇਸ ਚੱਲ ਰਿਹਾ ਹੈ, ਉਸ ਕਾਨੂੰਨ ਦੀਆਂ ਅੱਖਾਂ ਤੇ ਪੱਟੀ ਕਿਉਂ ਬੰਨੀ ਜਾ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਜਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾਇਨਸਾਫੀ ਵਿਚੋਂ ਹੀ ਵਿਰੋਧ ਕਰੋਧ ਤੇ ਅਤਿਵਾਦ, ਵੱਖਵਾਦ ਬੇਚੈਨੀ, ਬਦਅਮਨੀ ਪੈਦਾ ਹੁੰਦੀ ਹੈ। ਇਸ ਤਰ੍ਹਾਂ ਦਾ ਮਾਹੌਲ ਨਾ ਪੈਦਾ ਹੋਏ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਆਪਣਾ ਪੱਖ ਤੇ ਦਬਾਅ ਪੈਦਾ ਕਰੇ ਤੇ ਇਨ੍ਹਾਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰਵਾਏ।



Scroll to Top