ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਨੂੰ ਦਿੱਤੀ ਮਨਜ਼ੂਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 11 November, 2023, 06:18 PM

ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ ‘ਚ ਭਰਤੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 11 ਨਵੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ, ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ…ਅੱਜ ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ…ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ…ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ।



Scroll to Top