Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:14 am

+91 90915 01313 , +91 90916 01313

punjabbanni@gmail.com
punjabbani@yahoo.com

ਚਿੱਟੇ ਦਿਨ 21 ਸਾਲਾ ਨੌਜਵਾਨ ਨੂੰ ਕੁੱਟਮਾਰ ਤੋਂ ਬਾਅਦ ਮਾਰੀਆਂ ਗੋਲ਼ੀਆਂ

ਚਿੱਟੇ ਦਿਨ 21 ਸਾਲਾ ਨੌਜਵਾਨ ਨੂੰ ਕੁੱਟਮਾਰ ਤੋਂ ਬਾਅਦ ਮਾਰੀਆਂ ਗੋਲ਼ੀਆਂ

ਚਿੱਟੇ ਦਿਨ 21 ਸਾਲਾ ਨੌਜਵਾਨ ਨੂੰ ਕੁੱਟਮਾਰ ਤੋਂ ਬਾਅਦ ਮਾਰੀਆਂ ਗੋਲ਼ੀਆਂ
ਫਤਿਹਗੜ੍ਹ ਚੂੜੀਆਂ : ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਕੁਝ ਅਣਪਛਾਤਿਆਂ ਵਲੋਂ ਇਕ ਨੌਜਵਾਨ ਨੂੰ ਚਿੱਟੇ ਦਿਨ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਦਾਖਲ ਕਰਾਇਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਮਾਰਨ ਤੋਂ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ।
ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ 21 ਸਾਲਾ ਨੌਜਵਾਨ ਗੁਰਬੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪਿੰਡੀ ਜੋ ਕਿ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਸਥਿਤ ਪਰਫੈਕਟ ਸਲੂਨ ਦੇ ਬਾਹਰ ਖੜ੍ਹਾ ਸੀ, ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਕਤ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਦੇ ਤੁਰੰਤ ਬਾਅਦ ਉਕਤ ਨੌਜਵਾਨ ਇਲਾਜ ਲਈ ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਓਧਰ, ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਬਟਾਲਾ ਮੈਡਮ ਅਸ਼ਵਿਨੀ ਗੋਟਿਆਲ, ਐੱਸਪੀ ਇਨਵੈੱਸਟੀਗੇਸ਼ਨ ਬਟਾਲਾ ਗੁਰਪ੍ਰੀਤ ਸਿੰਘ ਗਿੱਲ ਅਤੇ ਡੀ.ਐੱਸ.ਪੀ ਫਤਿਹਗੜ੍ਹ ਚੂੜੀਆਂ ਸਵਰਨਜੀਤ ਸਿੰਘ ਬੱਲ ਦੀ ਅਗਵਾਈ ਹੇਠ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਜਿਥੇ ਖੰਗਾਲਿਆ ਜਾ ਰਿਹਾ ਹੈ, ਉਥੇ ਨਾਲ ਹੀ ਗੋਲੀ ਚਲਾਉਣ ਵਾਲਿਆਂ ਦੀ ਤਲਾਸ਼ ਜੰਗੀ ਪੱਧਰ ’ਤੇ ਕਰਨੀ ਆਰੰਭ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top