Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 15 November, 2023, 05:55 PM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ
ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਮਾਣਿਆ ਆਨੰਦ
ਪਟਿਆਲਾ 15 ਨਵੰਬਰ ()
ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਵੀ ਦਿੱਤੀ ਅਤੇ ਗੁਰਬਾਣੀ ਸਿਧਾਂਤ ਦੀ ਰੌਸ਼ਨੀ ’ਚ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਗੁਰਬਾਣੀ ਸਰਵਣ ਦਾ ਆਨੰਦ ਲਿਆ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਤਾਗੱਦੀ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਕਿਹਾ ਕਿ ਅਜੌਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਸ੍ਰੀ ਗੁਰੂ ਗ੍ਰੰਥ ’ਚ ਮੌਜੂਦ ਹੈ, ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਿਧਾਂਤ ਅਤੇ ਫਲਸਫੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ‘ਸ਼ਬਦ ਗੁਰੂ’ ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ ਅਤੇ ਗੁਰੂ ਸਾਹਿਬ ਸਿੱਖਿਆਵਾਂ ਨੂੰ ਚੱਲਕੇ ਮਨੁੱਖ ਆਪਣੇ ਜੀਵਨ ਨੂੰ ਰੌਸ਼ਨਮਈ ਬਣਾ ਸਕਦਾ। ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸੁਖਬੀਰ ਸਿੰਘ ਅਬਲੋਵਾਲ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਹੈਡ ਗ੍ਰੰਥੀ ਮੋਤੀ ਬਾਗ ਸਾਹਿਬ ਭਾਈ ਹਰਵਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਖਰੌੜ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ, ਸਮੂਹ ਸਟਾਫ ਮੈਂਬਰ ਤੇ ਸੰਗਤਾਂ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।



Scroll to Top