ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਗ੍ਰਿਫ਼ਤਾਰ ਤੇ ਪਾਠੀ ਫਰਾਰ

ਦੁਆਰਾ: Punjab Bani ਪ੍ਰਕਾਸ਼ਿਤ :Monday, 13 November, 2023, 03:15 PM

ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਗ੍ਰਿਫ਼ਤਾਰ ਤੇ ਪਾਠੀ ਫਰਾਰ
ਬਠਿੰਡਾ : ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ‘ਚ ਸਥਿਤ ਡੇਰੇ ‘ਚ ਦੀਵਾਲੀ ਦੀ ਰਾਤ ਗੁਟਕਾ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਡੇਰੇ ਦੇ ਪਾਠੀ ਦੇ ਕਮਰੇ ‘ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਇਹ ਮਾਮਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਧਰਮ ਪ੍ਰਚਾਰ ਕਮੇਟੀ ਦੇ ਧਿਆਨ ‘ਚ ਆਉਣ ਤੋਂ ਬਾਅਦ ਜਦੋਂ ਪੰਜ ਪਿਆਰਿਆਂ ਨੇ ਉਕਤ ਡੇਰੇ ‘ਤੇ ਜਾ ਕੇ ਜਾਂਚ ਕੀਤੀ ਤਾਂ ਪਾਠੀ ਧਰਮ ਸਿੰਘ ਫਰਾਰ ਹੋ ਗਿਆ ਜਦਕਿ ਡੇਰੇ ਦੇ ਆਗੂ ਬਖਤੌਰ ਸਿੰਘ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਤੋਂ ਬਾਅਦ ਡੇਰਾ ਮੁਖੀ ਸਮੇਤ 2 ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਦਕਿ ਉਸ ਦਾ ਇਕ ਸਾਥੀ ਅਜੇ ਵੀ ਫ਼ਰਾਰ ਹੈ। ਇਸ ਮਾਮਲੇ ‘ਚ ਥਾਣਾ ਨੇਹੀਆਂਵਾਲਾ ਪੁਲਿਸ ਨੇ ਡੇਰੇ ਦੇ ਸੰਚਾਲਕ ਤੇ ਗ੍ਰੰਥੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



Scroll to Top