Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Monday, 13 November, 2023, 04:36 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ
ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਸਰਕਾਰਾਂ ਕਰ ਰਹੀਆਂ ਬੇਇਨਸਾਫੀ : ਪ੍ਰੋ. ਬਡੂੰਗਰ
ਪਟਿਆਲਾ 13 ਨਵੰਬਰ ()
ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਗੁਰੂ ਸਾਹਿਬ ਦੇ ਦਰਬਾਰ ਵਿਖੇ ਸੰਗਤ ਵੱਡੀ ਗਿਣਤੀ ਵਿਚ ਨਤਮਸਕ ਹੋਈ। ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਮੋਮਬੱਤੀਆਂ ਜਗਾਕੇ ਜਿਥੇ ਗੁਰੂ ਸਾਹਿਬ ਪ੍ਰਤੀ ਆਪਣਾ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਵੀ ਸੰਗਤਾਂ ਵਿਚ ਖਿੱਚ ਦਾ ਕੇਂਦਰ ਬਣੀ ਰਹੀ। ਗੁਰੂ ਦਰਬਾਰ ਵਿਚ ਕੀਤੀ ਗਈ ਫੁੱਲਾਂ ਦੀ ਸਜਾਵਟ ਨੇ ਅਲੌਕਿਕ ਰੰਗ ਪ੍ਰਦਾਨ ਕੀਤਾ। ਗੁਰੂ ਘਰ ਵਿਚ ਪੁੱਜੀ ਸੰਗਤਾਂ ਨੇ ਦੇਰ ਰਾਤ ਤੱਕ ਆਤਿਸ਼ਬਾਜ਼ੀ ਕਰਕੇ ਆਪਣਾ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਨੇ ਪੰਗਤ ਅਤੇ ਸੰਗਤ ਕਰਦਿਆਂ ਦੀਵਾਨ ਹਾਲ ਵਿਖੇ ਸੰਗਤਾਂ ਨੇ ਖੁਦ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਪੁੱਜੇ ਹੋਏ ਸਨ।
ਦੀਵਾਨ ਹਾਲ ਵਿਚ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਪੱਖ ਤੋਂ ਦੱਸਿਆ ਕਿ ਕਿਸ ਤਰ੍ਹਾਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹ ਨੇ ਏਸ ਦਿਨ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਇਆ। ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪੁੱਜੇ, ਜਿਨ੍ਹਾਂ ਦੇ ਰਿਹਾਅ ਹੋਣ ਆਉਣ ਦੀ ਖੁਸ਼ੀ ਵਿਚ ਪਹਿਲੇ ਹੈਡ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਸੰਗਤਾਂ ਨੇ ਗੁਰੂ ਘਰ ਵਿਖੇ ਦੀਪਮਾਲਾ ਕਰਵਾਈ ਅਤੇ ਇਸ ਕਰਕੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਕਰਕੇ ਮਨਾਇਆ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਬੰਦੀ ਛੋੜ ਦਿਵਸ ’ਤੇ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਚਿੰਤਾ ਵੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਪ੍ਰੰਤੂ ਸਰਕਾਰਾਂ ਦੇ ਦੋਹਰੇ ਮਾਪਦੰਡ ਕਾਰਨ ਬੰਦੀ ਸਿੰਘਾਂ ਨੂੰ ਅੱਜ ਵੀ ਜੇਲ੍ਹਾਂ ਵਿਚ ਰਹਿਕੇ ਬੇਇਨਸਾਫੀ ਝੱਲਣੀ ਪੈ ਰਹੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਇੰਮੂਰਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਜਸਪ੍ਰੀਤ ਸਿੰਘ ਭਾਟੀਆ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਸੰਗਤਾਂ ਆਦਿ ਹਾਜ਼ਰ ਸਨ।



Scroll to Top