Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬੁੱਢਾ ਦਲ ਦੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਣ ਬਾਨ ਸ਼ਾਨ ਦੇ ਪਹਿਰੇਦਾਰ ਰਹੇ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Tuesday, 14 November, 2023, 06:53 PM

ਬੁੱਢਾ ਦਲ ਦੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਣ ਬਾਨ ਸ਼ਾਨ ਦੇ ਪਹਿਰੇਦਾਰ ਰਹੇ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਵਾਪਰੀ ਘਟਨਾ ਨਾਲ ਬੁੱਢਾ ਦਲ ਦਾ ਕੋਈ ਸਬੰਧ ਨਹੀਂ

ਅੰਮ੍ਰਿਤਸਰ:- 14 ਨਵੰਬਰ ( ) ਬੰਦੀ ਛੋੜ ਦਿਵਸ ਦਿਵਾਲੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸੰਬੰਧੀ ਸੋਸ਼ਲ ਮੀਡੀਆ ਤੇ ਚਲ ਰਹੀ ਖਬਰ ਬਾਰੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਪੱਸ਼ਟ ਕਰਦਿਆ ਕਿਹਾ ਕਿ ਪੁਰਾਤਨ ਰਵਾਇਤ ਮੁਤਾਬਕ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਅਤੇ ਸਮੁੱਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਵੱਯੇ ਪੜੇ ਜਾਂਦੇ ਹਨ ਇਹ ਰਵਾਇਤ ਸਤਿਗੁਰਾਂ ਦੇ ਸਮੇਂ ਤੋਂ ਚਲੀ ਆ ਰਹੀ ਹੈ। ਬੰਦੀ ਛੋੜ ਦਿਵਸ ਤੇ ਸਵੱਯੇ ਪੜਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬੁੱਢਾ ਦਲ ਦੇ ਮੁਖੀ ਨੂੰ ਅਤੇ ਸਮੁੱਚੇ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨਾਂ ਨੂੰ ਸਨਮਾਨਿਤ ਕਰਦੇ ਹਨ। ਇਸ ਵਾਰ ਵੀ ਸਤਿਗੁਰਾਂ ਦੀ ਕਿਰਪਾ ਸਦਕਾ ਮਰਿਆਦਾ ਵਿਚ ਰਹਿ ਕੇ ਸਾਰੇ ਕਾਰਜ ਸੰਪੂਰਨ ਹੋਏ। ਇਸ ਉਪਰੰਤ ਬੁੱਢਾ ਦਲ ਦੇ ਮੁਖੀ ਅਤੇ ਸਮੁੱਚੇ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨਾਂ ਦੇ ਜਾਣ ਪਿੱਛੋਂ ਸੋਸ਼ਲ ਮੀਡੀਆ ਤੇ ਜੋ ਖਬਰ ਵਾਈਰਲ ਕੀਤੀ ਜਾ ਰਹੀ ਹੈ ਉਹ ਬਿਨ੍ਹਾਂ ਘੋਖ ਪੜਤਾਲ ਕੀਤਿਆਂ ਨਹੀ ਸੀ ਲਾਉਣੀ ਚਾਹੀਦੀ। ਇਸ ਦੀ ਜਾਂਚ ਪੜਤਾਲ ਅਤਿ ਜ਼ਰੂਰੀ ਹੈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾ ਤਖਤ ਦੇ ਸਮੁੱਚੇ ਹੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਆਨ ਬਾਨ ਸ਼ਾਨ ਅਤੇ ਮਰਿਆਦਾ ਤੇ ਪਹਿਰਾ ਦੇਂਦੇ ਆਏ ਹਨ ਅਤੇ ਅੱਗੇ ਵੀ ਪਹਿਰਾ ਦੇਂਦੇ ਰਹਿਣਗੇ।



Scroll to Top