ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ

ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ
ਚੰਡੀਗੜ, 14 ਨਵੰਬਰ : ਗੁਰੂ ਰਵਿਦਾਸ ਅਤੇ ਸੰਤ ਕਬੀਰ ਉਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਨੇ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ 7 ਮਾਰਚ ਨੂੰ ਜਲੰਧਰ ਦੇ ਪਤਾਰਾ ‘ਚ ਡੇਰਾ ਮੁਖੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ।ਉਂਝ ਵੀ ਜਿਸ ਭਾਸ਼ਣ ਦੀ ਗੱਲ ਕੀਤੀ ਗਈ ਹੈ, ਉਹ 2016 ਦਾ ਹੈ, ਯਾਨੀ 7 ਸਾਲ ਪੁਰਾਣਾ। ਇੰਨੇ ਸਾਲਾਂ ਤੋਂ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਹੁਣ ਪੁਰਾਣੀ ਟਿੱਪਣੀ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੂਰੇ ਭਾਸ਼ਣ ਦੀ ਥਾਂ ਉਸ ਵਿੱਚੋਂ ਕੁਝ ਅੰਸ਼ ਕੱਢ ਕੇ ਸ਼ਿਕਾਇਤ ਦਿੱਤੀ ਗਈ ਸੀ, ਇਸ ਨੂੰ ਪੂਰੀ ਤਰ੍ਹਾਂ ਨਾਲ ਦੇਖਣਾ ਜ਼ਰੂਰੀ ਹੈ।
