Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ - ਸੁਖਬੀਰ ਸਿੰਘ ਬਾਦਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 28 September, 2023, 06:18 PM

ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ – ਸੁਖਬੀਰ ਸਿੰਘ ਬਾਦਲ
ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ
ਚੰਡੀਗੜ੍ਹ, 28 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਤੇ ਕਿਹਾ ਕਿ ਅਗੇਤੀ ਕਿਸਮ ਦੇ ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੇ ਕਹਿਣ ’ਤੇ ਪੀ ਆਰ 126 ਸਮੇਤ ਝੋਨੇ ਦੀਆਂ ਅਨੇਕਾਂ ਕਿਸਮਾਂ ਲਾਈਆਂ ਹਨ ਤੇ ਇਸ ਲਈ ਖਰੀਦ 1 ਅਕਤੂਬਰ ਦੀ ਥਾਂ ਤੁਰੰਤ ਸ਼ੁਰੂ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਲਦੀ ਖਰੀਦ ਸ਼ੁਰੂ ਕਰਨ ਨਾਲ ਕਿਸਾਨ ਪਰਾਲੀ ਵੀ ਸੰਭਾਲ ਸਕਣਗੇ ਜਿਸ ਨਾਲ ਪਰਾਲੀ ਸਾੜਨ ਦੇ ਮਾਮਲੇ ਬਹੁਤ ਘੱਟ ਜਾਣਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰੀਦ ਸੀਜ਼ਨ ਜਲਦੀ ਸ਼ੁਰੂ ਕਰਨ ਲਈ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਵਾਰ-ਵਾਰ ਕੀਤੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਘੱਟ ਰੇਟ ’ਤੇ 1700 ਤੋਂ 1800 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਘੱਟੋ ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਰਾਜਪੁਰਾ, ਬਨੂੜ, ਖੰਨਾ ਤੇ ਲਾਲੜੂ ਮੰਡੀਆਂ ਵਿਚ ਪਹਿਲਾਂ ਹੀ ਵੱਡੀ ਪੱਧਰ ’ਤੇ ਝੋਨਾ ਆ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਹੁਣ ਤੱਕ ਮੰਡੀਆਂ ਵਿਚ ਕੋਈ ਪ੍ਰਬੰਧ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਕਿਸਾਨ ਸਟੋਰੇਜ ਲਈ ਥਾਂ ਦੀ ਘਾਟ ਤੇ ਬਾਰਦਾਨੇ ਦੀ ਘਾਟ ਦੀਆਂ ਸ਼ਿਕਾਇਤਾਂ ਕਰ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਪਰ ਹੁਣ ਉਹਨਾਂ ਨੂੰ ਉਹਨਾਂ ਦੀ ਕਿਸਮਤ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਮੁੱਖ ਮੰਤਰੀ ਵੱਲੋਂ ਪਹਿਲਾਂ ਕੀਤੇ ਵਾਅਦੇ ਚੇਤੇ ਆ ਰਹੇ ਹਨ ਜਦੋਂ ਉਹਨਾਂ ਕਿਸਾਨਾਂ ਨੂੰ ਮੂੰਗੀ ਦੀ ਫਸਲ ਬੀਜਣ ਵਾਸਤੇ ਆਖਿਆ ਸੀ ਪਰ ਸਰਕਾਰੀ ਏਜੰਸੀਆਂ ਨੇ ਮੰਡੀਆਂ ਵਿਚ ਆਈ ਮੂੰਗੀ ਦੀ ਕੁੱਲ ਫਸਲ ਵਿਚੋਂ ਸਿਰਫ 10 ਫੀਸਦੀ ਦੀ ਖਰੀਦ ਕੀਤੀ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ। ਉਹਨਾਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਜੁਲਾਈ ਵਿਚ ਆਏ ਹੜ੍ਹਾਂ ਵਿਚ ਝੋਨੇ ਦੀ ਫਸਲ ਨੁਕਸਾਨੀ ਗਈ ਹੈ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਾਲੇ ਤੱਕ ਗਿਰਦਾਵਰੀ ਹੀ ਮੁਕੰਮਲ ਨਹੀਂ ਕੀਤੀ ਗਈ। ਉਹਨਾਂ ਨੇ ਇਹ ਵੀ ਕਿਹਾ ਕਿ ਹਾਲੇ ਤੱਕ ਕਿਸਾਨ ਪਿਛਲੇ ਸਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ।



Scroll to Top