ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ
ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ
ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ
ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ
ਚੰਡੀਗੜ੍ਹ, 28 ਸਤੰਬਰ
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ।
ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।