ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 September, 2023, 07:11 PM

ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ
ਪਟਿਆਲਾ, 27 ਸਤੰਬਰ:
ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਵਿਚ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਮੈਟ੍ਰਿਕ ਪੱਧਰ ਤੱਕ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਗਿਆ। ਇਸ ਸਮਾਗਮ ਦਾ ਆਗਾਜ਼ ਵਿਭਾਗੀ ਧੁਨੀ ਨਾਲ ਕੀਤਾ ਗਿਆ।
ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਆਏ ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਜੀ ਆਇਆਂ ਆਖ ਕੇ ਸਵਾਗਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਲੇਖ ਰਚਨਾ ਵੰਨਗੀ ਵਿੱਚ ਪਹਿਲਾ ਸਥਾਨ ਸਮਰੀਤ ਕੌਰ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦੂਜਾ ਸਥਾਨ ਤੇਜਵੀਰ ਕੌਰ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਅਤੇ ਤੀਜਾ ਸਥਾਨ ਸਿਮਰਨ, ਸ. ਹਾਈ ਸਕੂਲ, ਰੱਖੜਾ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚੋਂ ਪਹਿਲਾ ਸਥਾਨ ਹਰਪ੍ਰੀਤ ਕੌਰ, ਸ. ਮਿਡਲ ਸਕੂਲ, ਖੇੜੀ ਗੁਜਰਾਂ, ਦੂਜਾ ਸਥਾਨ ਨਿਸ਼ਾ, ਸ.ਹਾਈ ਸਕੂਲ,ਰੱਖੜਾ ਅਤੇ ਤੀਜਾ ਸਥਾਨ ਸੁਮਨਪ੍ਰੀਤ ਕੌਰ ਨੇ ਹਾਸਲ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਕਿਰਨਦੀਪ ਕੌਰ, ਸ.ਮਿਡਲ ਸਕੂਲ, ਖੇੜੀ ਗੁਜਰਾਂ, ਦੂਜਾ ਸਥਾਨ ਗੁਰਸ਼ਰਨ ਸਿੰਘ, ਸ. ਹਾਈ ਸਕੂਲ, ਕਬੂਲਪੁਰ ਅਤੇ ਤੀਜਾ ਸਥਾਨ ਸੁਖਬੀਰ ਸਿੰਘ, ਪੁਲਿਸ ਡੀ.ਏ.ਵੀ.ਪਬਲਿਕ ਸਕੂਲ ਨੇ ਹਾਸਲ ਕੀਤਾ।
ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਸੁਖਵੀਰ ਸਿੰਘ, ਸ.ਸ.ਸੈਕੰ. ਸਿਵਲ ਲਾਈਨਜ਼ ਸਕੂਲ, ਪਟਿਆਲਾ, ਦੂਜਾ ਸਥਾਨ ਕੁਦਰਤਪ੍ਰੀਤ ਕੌਰ, ਸ.ਕੋ-ਐਡ ਮਲਟੀ ਸੀਨੀ.ਸੈ.ਸਕੂਲ ਅਤੇ ਤੀਜਾ ਸਥਾਨ ਕਮਲਜੋਤ ਕੌਰ, ਸ.ਹਾਈ ਸਕੂਲ, ਦੌਣਕਲਾਂ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਤੋਂ ਇਲਾਵਾ ਕਵਿਤਾ ਗਾਇਨ ਵਿੱਚ ਇਕ ਵਿਸ਼ੇਸ਼ ਇਨਾਮ ਪਰਨੀਤ ਸ਼ਰਮਾ, ਪੁਲਿਸ ਡੀ.ਏ.ਵੀ.ਸਕੂਲ ਦੀ ਵਿਦਿਆਰਥਣ ਨੂੰ ਦਿੱਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਇਸ ਮੌਕੇ ਉੱਤੇ ਡਾ. ਵੀਰਪਾਲ ਕੌਰ, ਵਧੀਕ ਡਾਇਰੈਕਟਰ ਜੀ ਵੱਲੋਂ ਆਏ ਹੋਏ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਭਾਸ਼ਾ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਨਾਲ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀਮਤੀ ਮਨਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ), ਪਟਿਆਲਾ ਅਤੇ ਸਨਮਾਨ ਸ਼ਖ਼ਸੀਅਤ ਜੋਗਾ ਸਿੰਘ ਧਨੌਲਾ ਦਾ ਦਫ਼ਤਰ ਵੱਲੋਂ ਵਿਭਾਗੀ ਪੁਸਤਕ ‘ਮੁਹਾਵਰਾ ਕੋਸ਼’ ਅਤੇ ਫੁਲਕਾਰੀ/ਸ਼ਾਲ ਦੇ ਕੇ ਸਨਮਾਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ ਸ. ਸੱਤਪਾਲ ਭੀਖੀ, ਸ.ਬਲਵਿੰਦਰ ਸੰਧੂ ਅਤੇ ਸ. ਗੁਰਚਰਨ ਸਿੰਘ ਪੱਬਾਰਾਲੀ ਵੱਲੋਂ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਿਭਾਗੀ ਸਰਵੇ ਪੁਸਤਕ ‘ਫਤਹਿਗੜ੍ਹ ਸਾਹਿਬ’ ਦਿੱਤੀ ਗਈ। ਸਮਾਗਮ ਦੇ ਅੰਤ ਉੱਤੇ ਸ. ਸਤਨਾਮ ਸਿੰਘ, ਡਿਪਟੀ ਡਾਇਰੈਕਟਰ ਵੱਲੋਂ ਆਏ ਹੋਏ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਸ. ਗੁਰਮੇਲ ਸਿੰਘ, ਸੀਨੀਅਰ ਸਹਾਇਕ ਨੇ ਨਿਭਾਈ। ਇਸ ਮੌਕੇ ਉਤੇ ਡਾ. ਸੰਤੋਖ ਸਿੰਘ ਸੁੱਖੀ, ਸ. ਸਤਪਾਲ ਸਿੰਘ, ਖੋਜ ਅਫ਼ਸਰ, ਸ. ਬਲਵਿੰਦਰ ਭੱਟੀ, ਡਾ. ਨਰਿੰਦਰ ਸਿੰਘ, ਆਦਿ ਸ਼ਖ਼ਸੀਅਤਾਂ ਸ਼ਾਮਲ ਸਨ। ਇਸ ਸਮਾਗਮ ਵਿਚ ਸ੍ਰੀਮਤੀ ਨਵਨੀਤ ਕੌਰ, ਸੀਨੀਅਰ ਸਹਾਇਕ ਅਤੇ ਹਰਦੀਪ ਕੌਰ, ਸਟੈਨੋ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।