Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 27 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ‘ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ ‘ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ।

ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ‘ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ ‘ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ।

ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।

Scroll to Top