Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 September, 2023, 07:09 PM

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਨਾਭਾ, ਮੰਡੌਰ ਤੇ ਥੂਹੀ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ‘ਚ ਮਿਡ ਡੇ ਮੀਲ ਤੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ
ਨਾਭਾ, 27 ਮਈ:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਮੰਡੌਰ ਵਿਖੇ ਸੀਨੀਅਰ ਸੈਕੰਡਰੀ, ਐਲੀਮੈਂਟਰੀ ਸਮਾਰਟ ਸਕੂਲ ਤੇ ਪ੍ਰਾਇਮਰੀ ਸਮਾਰਟ ਸਕੂਲ, ਥੂਹੀ ਦੇ ਸੈਕੰਡਰੀ ਅਤੇ ਪ੍ਰਾਇਮਰੀ ਸਕੂਲਾਂ ਸਮੇਤ ਮਾਡਲ ਹਾਈ ਸਕੂਲ ਨਾਭਾ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਮਿਡ ਡੇ ਮੀਲ ਦਾ ਅਚਨਚੇਤ ਜਾਇਜ਼ਾ ਲਿਆ।
ਫੂਡ ਕਮਿਸ਼ਨ ਮੈਂਬਰ ਨੇ ਇਸ ਦੌਰਾਨ ਇੱਥੇ ਬੱਚਿਆਂ ਨੂੰ ਪ੍ਰਦਾਨ ਕੀਤੇ ਜਾ ਰਹੇ ਖਾਣੇ ਦਾ ਜਾਇਜ਼ਾ ਲਿਆ ਅਤੇ ਸਕੂਲ ਅਧਿਆਪਕਾਂ ਤੇ ਆਂਗਣਵਾੜੀ ਸੈਂਟਰਾਂ ‘ਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਾਮਲੇ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਪ੍ਰੀਤੀ ਚਾਵਲਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਵੀ ਸਮੇਂ-ਸਮੇਂ ‘ਤੇ ਜਰੂਰ ਕਰਵਾਈ ਜਾਵੇ। ਉਨ੍ਹਾਂ ਨੇ ਸਕੂਲਾਂ ‘ਚ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।ਉਨ੍ਹਾਂ ਨੇ ਇਸੇ ਦੌਰਾਨ ਇੱਕ ਰਾਸ਼ਨ ਡਿਪੂ ਦਾ ਵੀ ਅਚਨਚੇਤ ਨਿਰੀਖਣ ਕੀਤਾ, ਜਿੱਥੇ ਕੁਝ ਊਣਤਾਈਆਂ ਪਾਈਆਂ, ਜਿਨ੍ਹਾਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਪ੍ਰੀਤੀ ਚਾਵਲਾ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਸਮੇਤ ਸਕੂਲ ਦੇ ਅਧਿਆਪਕਾਂ ਨੂੰ ਕੁਝ ਜਰੂਰੀ ਹਦਾਇਤਾਂ ਦਿੱਤੀਆਂ, ਜਿਸ ‘ਤੇ ਇਨ੍ਹਾਂ ਨੇ ਭਰੋਸਾ ਦਿੱਤਾ ਕਿ ਬੱਚਿਆਂ ਨੂੰ ਬਿਹਤਰ ਢੰਗ ਨਾਲ ਮਿਡ ਡੇ ਮੀਲ ਖਾਣਾ ਪ੍ਰਦਾਨ ਕਰਨ ਸਬੰਧੀ ਹੋਰ ਵੀ ਸੁਧਾਰ ਕੀਤੇ ਜਾਣਗੇ। ਇਸ ਮੌਕੇ ਡਿਪਟੀ ਡੀ.ਈ.ਓ. ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਅਤੇ ਫੁਡ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।



Scroll to Top