Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਨਗਰ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਨੇ ਰੰਗੇ ਹੱਥੀ ਦਬੋਚਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 29 September, 2023, 02:53 PM

ਨਗਰ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਨੇ ਰੰਗੇ ਹੱਥੀ ਦਬੋਚਿਆ
ਬਠਿੰਡਾ, 29 ਸਤੰਬਰ 2023:ਵਿਜੀਲੈਂਸ ਨੇ ਨਗਰ ਨਿਗਮ ਦੇ ਉਸ ਵੱਢੀਖੋਰ ਜ਼ਿਲ੍ਹਾ ਮੈਨੇਜਰ ਨੂੰ ਰੰਗੇ ਹਾਥੀ ਕਾਬੂ ਕੀਤਾ ਹੈ ਜਿਸ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ ‘ਚੋਂ 7 ਹਜ਼ਾਰ ਰੁਪਏ ਰਿਸ਼ਵਤ ਦੇ ਤੌਰ ਤੇ ਮੰਗੇ ਸਨ। ਜ਼ਿਲ੍ਹਾ ਮੈਨੇਜਰ ਸੋਨੂ ਗੋਇਲ ਖਿਲਾਫ ਵਿਜੀਲੈਂਸ ਅਧਿਕਾਰੀਆਂ ਨੇ ਭਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਪਿੱਛੋਂ ਅਗਲੀ ਕਾਰਵਾਈ ਵਿੱਢ ਦਿੱਤੀ ਹੈ। ਮੁਲਜਮ ਸੋਨੂ ਗੋਇਲ ਇਕ ਲੱਤ ਤੋਂ ਅੰਗਹੀਣ ਹੈ ਜਿਸਨੂੰ ਚਲਣ ਵੇਲੇ ਵੀ ਕਾਫੀ ਦਿੱਕਤ ਆਉਂਦੀ ਹੈ।
ਸੋਨੂ ਗੋਇਲ ਖੁਦ ਨੂੰ ਸਮਾਜ ਸੇਵੀ ਦੱਸਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਇੱਕ ਮਹਿਲਾ ਆਗੂ ਦਾ ਭਰਾ ਦੱਸਿਆ ਜਾ ਰਿਹਾ ਹੈ ਜਿਸ ਦੀ ਪੁਸ਼ਟੀ ਲਾਈਨੋ ਪਾਰ ਇਲਾਕੇ ਦੇ ਸਾਬਕਾ ਕੌਂਸਲਰ ਵਿਜੇ ਕੁਮਾਰ ਸ਼ਰਮਾ ਨੇ ਕੀਤੀ ਹੈ ।ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਪ੍ਰਬੰਧਕ ਤਕਨੀਕੀ ਮਾਹਿਰ ਹੈ ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿੱਚ ਤਾਇਨਾਤ ਸੀ। ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਨੂੰ ਕੁੱਝ ਸਮਾਂ ਪਹਿਲਾਂ ਹੀ ਨੌਕਰੀ ‘ਤੇ ਰੱਖਿਆ ਗਿਆ ਸੀ। ਇਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਨੂੰ ਲੈ ਕੇ ਮੁਦਈ ਗੁਰਪ੍ਰੀਤ ਕੌਰ ਲਗਾਤਾਰ ਪਰੇਸ਼ਾਨ ਰਹਿਣ ਲੱਗ ਪਈ।
ਉਸ ਨੇ ਇਸ ਸਬੰਧ ਵਿੱਚ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਆਪਣਾ ਜਾਲ ਵਿਛਾਇਆ ਅਤੇ ਅੱਜ ਜਦੋਂ ਗੁਰਪ੍ਰੀਤ ਕੌਰ ਨੇ 7000 ਰੁਪਏ ਮੁਲਜਮ ਸੋਨੂ ਗੋਇਲ ਨੂੰ ਫੜਾਏ ਤਾਂ ਮੌਕੇ ਤੇ ਪੂਰੀ ਤਰ੍ਹਾਂ ਮੁਸਤੈਦ ਬੈਠੀ ਵਿਜੀਲੈਂਸ ਟੀਮ ਨੇ ਉਸ ਨੂੰ ਦਬੋਚ ਲਿਆ। ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਨਗਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



Scroll to Top