Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪ੍ਰੋ. ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Friday, 29 September, 2023, 06:20 PM

ਪ੍ਰੋ. ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

ਚੰਡੀਗੜ੍ਹ, 29 ਸਤੰਬਰ

ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ ਬੀ.ਸੀ. ਵਰਮਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ ਮਾਤਾ ਮਨਸਾ ਦੇਵੀ ਕੰਪਲੈਕਸ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਗਊਧਾਮ ਵਿਖੇ ਬਾਅਦ ਦੁਪਹਿਰ 2 ਤੋਂ 3 ਵਜੇ ਵਿਚਕਾਰ ਹੋਵੇਗੀ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋ. ਬੀ.ਸੀ. ਵਰਮਾ ਬੀਤੀ 19 ਸਤੰਬਰ ਨੂੰ ਚੱਲ ਵਸੇ ਸਨ। ਉਹ 89 ਵਰ੍ਹਿਆਂ ਦੇ ਸਨ। ਪ੍ਰੋ ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲੇ ਦੇ ਪਿੰਡ ਚਲੈਲਾ ਵਿਖੇ ਹੋਇਆ। ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ। ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ।

ਪ੍ਰੋ. ਬੀ.ਸੀ. ਵਰਮਾ ਧਰਮ ਪਤਨੀ ਕੌਸ਼ਲਿਆ ਵੀ ਅਧਿਆਪਕਾ ਸਨ ਅਤੇ ਉਨ੍ਹਾਂ ਦੇ ਇਕ ਪੁੱਤਰ ਸ੍ਰੀ ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਮੁੱਖ ਸਕੱਤਰ ਅਤੇ ਦੂਜੇ ਪੁੱਤਰ ਅਸ਼ੀਸ਼ ਵਰਮਾ ਐਡਵੋਕੇਟ ਹਨ।



Scroll to Top