ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਕੀਰਤਨ ਦਰਬਾਰ
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਸਾਹਿਬ ਵਿਖੇ ਹੋਵੇਗਾ ਮਹਾਨ ਕੀਰਤਨ ਦਰਬਾਰ
ਧਾਰਮਕ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ, ਗੁਰਦੁਆਰਾ ਪ੍ਰਬੰਧਕਾਂ ਤੇ ਸਿੱੱਖ ਸਭਾਵਾਂ ਵੱਲੋਂ ਪ੍ਰੋਗਰਾਮ ਪੋਸਟਰ ਰਿਲੀਜ਼
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਈ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ
ਪਟਿਆਲਾ 1 ਅਕਤੂਬਰ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਸਮੇਤ ਗੁਰੂ ਤੇਗ ਬਹਾਦਰ ਸੇਵਕ ਜਥਾ ਦੇ ਮੈਬਰਾਂ ਸਮੇਤ ਸਿੱਖ ਸਭਾਵਾਂ ਤੇ ਸੁਸਾਇਟੀਆਂ ਦੇ ਅਹੁਦੇਦਾਰਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ।
ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਆਗਮਨ ਪੁਰਬ ਨੂੰ ਸਮਰਪਿਤ ਉਲੀਕੇ ਗਏ ਧਾਰਮਕ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭੋਗ ਪਾਏ ਜਾਣ ਉਪਰੰਤ ਧਾਰਮਕ ਸਮਾਗਮ ਦੀ ਆਰੰਭਤਾ ਹੋ ਜਾਵੇਗੀ ਅਤੇ ਇਸ ਉਪਰੰਤ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ। ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਦੱਸਿਆ ਕਿ 3 ਅਕਤੂਬਰ ਨੂੰ ਦੇਰ ਰਾਤ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜਥੇ ਵੀ ਧਾਰਮਕ ਸਮਾਗਮ ਦੀ ਸਮਾਪਤੀ ਤੱਕ ਗੁਰਬਾਣੀ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਜੋੜਨ ਦਾ ਉਪਰਾਲਾ ਕਰਨਗੇ।
ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸੰਗਤਾਂ ਨੂੰ ਅਪੀਲ ਕੀਤਾ ਹੈ ਕਿ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਧਾਰਮਕ ਸਮਾਗਮ ਵਿਚ ਹੁੰਮ ਹੁਮਾ ਕੇ ਪੁੱਜਣ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਗੁਰ ਤੇਗ ਬਹਾਦਰ ਸੇਵਕ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ ਚੱਢਾ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਗੁਰਤੇਜ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੂਹ ਸਟਾਫ ਮੈਂਬਰ ਤੇ ਸੰਗਤਾਂ ਆਦਿ ਹਾਜ਼ਰ ਸਨ।
(ਡੱਬੀ)
ਗੁਰਦੁਆਰਾ ਕੰਪਲੈਕਸ ਅੰਦਰ ਮੁਲਾਜ਼ਮਾਂ ਨੇ ਸਫਾਈ ਦਾ ਬੀੜਾ ਚੁੱਕਿਆ
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਆਗਮਨ ਦਿਵਸ ਮੌਕੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਦੇ ਮੱਦੇਨਜ਼ਰ ਗੁਰਦੁਆਰਾ ਕੰਪਲੈਕਸ ਅੰਦਰ ਸ਼ੋ੍ਰਮਣੀ ਕਮੇਟੀ ਸਟਾਫ ਮੈਂਬਰਾਂ ਵੱਲੋਂ ਖੁਦ ਸਫਾਈ ਅਭਿਆਨ ਚਲਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪਾਰਕਾਂ, ਫੁਲਵਾੜੀਆਂ ਅਤੇ ਗਲਿਆਰੇ ਅੰਦਰ ਵਾਤਾਵਰਣ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦਿਆਂ ਸਫਾਈ ਕੀਤੀ ਗਈ। ਸਵੱਛਤਾ ਤਹਿਤ ਗੁਰਦੁਆਰਾ ਸਾਹਿਬ ਦੇ ਪਾਰਕਾਂ ਵਿਚ ਲੱਗੇ ਫੁੱਲਾਂ, ਬੂਟਿਆਂ ਅਤੇ ਦਰਖੱਤਾਂ ਆਦਿ ਦੀ ਸਾਂਭ ਸੰਭਾਲ ਅਤੇ ਸਫਾਈ ਆਦਿ ਕੀਤੀ ਗਈ ਅਕਸਰ ਹੀ ਗੁਰੂ ਘਰ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਨੂੰ ਮਹਿਕਦੀਆਂ ਫੁੱਲਵਾੜੀਆਂ ਤੇ ਪਾਰਕ ਪ੍ਰਭਾਵਤ ਕਰਦੇ ਹਨ ਅਤੇ ਵਾਤਾਵਰਣ ਨੂੰ ਉਤਸ਼ਾਹਤ ਕਰਨ ਲਈ ਵੀ ਪ੍ਰੇਰਦੇ ਹਨ।