ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਰੈਲੀ ਕੱਢੀ

ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਰੈਲੀ ਕੱਢੀ
ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ. ਐੱਸ. ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਖੇਤੀ ਬਾੜੀ ਵਿਭਾਗ, ਰੈਡ ਰਿਬਨ ਕਲਬ, ਏਕ ਭਾਰਤ ਸ਼੍ਰੇਸ਼ਠ ਭਾਰਤ ਅਤੇ ਇੰਟਰਪਰਨਿਉਰਸਸ਼ਪ ਕਲੱਬ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਜਿਸ ਨੂੰ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਹਰੀ ਝੰਡੀ ਦਿਖਾ ਕੇ ਨੇੜਲੇ ਪਿੰਡ ਰਾਏਪੁਰ ਮੰਡਲਾਂ ਲਈ ਰਵਾਨਾ ਕੀਤਾ। ਇਸ ਰੈਲੀ ਵਿਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਇੰਜ. ਚਰਨਜੀਵ ਸਰੋਆ ਅਤੇ ਐੱਨ.ਐੱਸ. ਐੱਸ. ਵਲੰਟੀਅਰਾਂ ਨੇ ਭਾਗ ਲਿਆ । ਇਸ ਪ੍ਰੋਗਰਾਮ ਵਿਚ ਡਾ. ਰਵਿੰਦਰਪਾਲ ਸਿੰਘ ਚੱਠਾ ਖੇਤੀ ਬਾੜੀ ਵਿਭਾਗ ਪੰਜਾਬ ਵੱਲੋਂ ਵਲੰਟੀਅਰਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਸਰਕਾਰ ਵੱਲੋਂ ਕੀਤੇ ਯਤਨਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਪੂਰੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਕਿਸਾਨਾਂ ਨੂੰ ਲੋੜੀਂਦੇ ਸੰਦ ਅਤੇ ਮਸ਼ੀਨਾਂ ਖਰੀਦਣ ਲਈ ਸਬਸਿਡੀ ਵੀ ਦੇ ਰਹੀ ਹੈ।
ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ.ਐੱਸ. ਐੱਸ. ਵਿਭਾਗ ਵੱਲੋ ਪਿਛਲੇ ਪੰਜ ਸਾਲਾਂ ਤੋ ਪਰਾਲੀ ਨਾ ਸਾੜਨ ਸਬੰਧੀ ਕਾਰਜ ਕੀਤੇ ਜਾ ਰਹੇ ਹਨ ਅਤੇ ਅੱਗੇ ਵੀ ਅਜਿਹੇ ਕੰਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧਰਤੀ ਦੀ ਸੰਭਾਲ ਆਪ ਕਰਨੀ ਚਾਹੀਦੀ ਹੈ।
ਐੱਨ.ਐੱਸ. ਐੱਸ. ਵਿਭਾਗ ਪ੍ਰੋਗਰਾਮ ਅਫਸਰ ਡਾ.ਲਖਵੀਰ ਸਿੰਘ ਵੱਲੋ ਪਰਾਲੀ ਸਾੜਨ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਦਸਿਆ ਗਿਆ। ਇਹ ਰੈਲੀ ਰਾਏਪੁਰ ਮੰਡਲਾਂ, ਸ਼ੇਖੂਪੁਰਾ ਅਤੇ ਬਹਾਦਰਗੜ੍ਹ ਵਿਚ ਕੱਢੀ ਗਈ। ਇਸ ਰੈਲੀ ਵਿੱਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਇੰਜ. ਚਰਨਜੀਵ ਸਰੋਆ ਸਮੇਤ 46 ਵਲੰਟੀਅਰਾਂ ਨੇ ਭਾਗ ਲਿਆ।
