Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗਾਜੀਪੁਰ ਗਊਸ਼ਾਲਾ ਵਿਖੇ 48 ਲੱਖ ਦੀ ਲਾਗਤ ਨਾਲ ਲਗਾਏ ਬਾਇਉਗੈਸ ਪਲਾਂਟ ਦਾ ਉਦਘਾਟਨ

ਦੁਆਰਾ: Punjab Bani ਪ੍ਰਕਾਸ਼ਿਤ :Sunday, 24 September, 2023, 07:02 PM

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗਾਜੀਪੁਰ ਗਊਸ਼ਾਲਾ ਵਿਖੇ 48 ਲੱਖ ਦੀ ਲਾਗਤ ਨਾਲ ਲਗਾਏ ਬਾਇਉਗੈਸ ਪਲਾਂਟ ਦਾ ਉਦਘਾਟਨ
-ਸਵੱਛ ਭਾਰਤ ਮਿਸ਼ਨ-2 ਤਹਿਤ ਲੱਗਿਆ ਪਲਾਂਟ, ਰੋਜ਼ਾਨਾ 2.5 ਟਨ ਗੋਹੇ ਦੀ ਕੀਤੀ ਜਾਵੇਗੀ ਵਰਤੋਂ
ਸਮਾਣਾ, 24 ਸਤੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਗਾਜੀਪੁਰ ਗਊਸ਼ਾਲਾ ਵਿਖੇ ਸਵੱਛ ਭਾਰਤ ਮਿਸ਼ਨ-2 ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਡਾ ਰਾਹੀਂ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਾਇਉਗੈਸ ਪਲਾਂਟ ਦਾ ਉਦਘਾਟਨ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜਨਤਾ ਮਾਡਲ ਬਾਇਉਗੈਸ ਪਲਾਂਟ ਵਿੱਚ 2.5 ਟਨ ਗੋਹੇ ਦੀ ਰੋਜ਼ਾਨਾ ਵਰਤੋਂ ਕੀਤੀ ਜਾਵੇਗੀ, ਜਿਸ ਤੋਂ ਬਾਇਉਗੈਸ ਪੈਦਾ ਹੋਵੇਗੀ।
ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਅੰਦਰ ਸੜਕਾਂ ‘ਤੇ ਫਿਰਦੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਲਿਜਾ ਕੇ ਜਿੱਥੇ ਲੋਕਾਂ ਨੂੰ ਅਵਾਰਾ ਪਸ਼ੂਆਂ ਕਾਰਨ ਪੈਦਾ ਹੁੰਦੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਵਚਨਬੱਧ ਹੈ ਉਥੇ ਹੀ ਗਊਧਨ ਦੀ ਵੀ ਬਿਹਤਰ ਸਾਂਭ-ਸੰਭਾਲ ਕੀਤੀ ਜਾਵੇਗੀ।
ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਦੱਸਿਆ ਕਿ ਇਸ ਨਾਲ ਬਾਇਉਗੈਸ ਪਲਾਂਟ ਨਾਲ ਸਾਫ਼ ਬਾਲਣ, ਸਿਹਤ ਤੇ ਖੁਸ਼ੀ ਪ੍ਰਾਪਤ ਹੁੰਦੀ ਹੈ। ਇਹ ਪੇਂਡੂ ਸਵੱਛਤਾ ਅਤੇ ਵਾਤਾਵਰਣ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ। ਜਦਕਿ ਗਊਸ਼ਾਲਾ ਵਿਖੇ ਪੈਦਾ ਹੁੰਦੇ ਗੋਹੇ ਨੂੰ ਇਸ ਪਲਾਂਟ ਵਿਖੇ ਵਰਤਿਆ ਜਾਵੇਗਾ ਤੇ ਇਸ ਨਾਲ ਵਾਤਾਵਰਣ ਸ਼ੁੱਧ ਹੋਵੇਗਾ ਤੇ ਇਸ ਗੋਹੇ ਦੀ ਵੀ ਸਦਵਰਤੋਂ ਵੀ ਕੀਤੀ ਜਾ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਾਲ ਘੱਟੋ-ਘੱਟ 43500 ਰੁਪਏ ਮਹੀਨਾ ਦੀ ਵੱਖ-ਵੱਖ ਤਰੀਕਿਆਂ ਨਾਲ ਬਚਤ ਹੋ ਸਕੇਗੀ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਗੁਰਪ੍ਰੀਤ ਕੌਰ ਅਤੇ ਪੇਡਾ ਦੇ ਅਧਿਕਾਰੀ ਵੀ ਮੌਜੂਦ ਸਨ।



Scroll to Top