Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਤਪਾਲ ਸਮਾਣਾ 'ਚ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਤਪਾਲ ਸਮਾਣਾ 'ਚ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਤਪਾਲ ਸਮਾਣਾ ‘ਚ ਅਲਟਰਾ ਸਾਊਂਡ, ਡਿਜ਼ੀਟਲ ਐਕਸਰੇਅ ਤੇ ਹੋਰ ਮਸ਼ੀਨਾਂ ਦਾ ਉਦਘਾਟਨ
-ਕਿਹਾ ਸਿਹਤ ਸੇਵਾਵਾਂ ਦੇ ਖੇਤਰ ‘ਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਾਂਤੀ ਲਿਆਂਦੀ
-ਸਮਾਣਾ ਹਲਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ ਸਿਵਲ ਹਸਪਤਾਲ ‘ਚ ਨਵੀਆਂ ਮਸ਼ੀਨਾਂ-ਜੌੜਾਮਾਜਰਾ
ਸਮਾਣਾ, 26 ਸਤੰਬਰ:
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਪਸਤਾਲ ਸਮਾਣਾ ਵਿਖੇ ਅਤਿ-ਆਧੁਨਿਕ ਸਿਹਤ ਮਸ਼ੀਨਰੀ ਮਰੀਜਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਲਕਾ ਸਮਾਣਾ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਲਟਰਾਸਾਊਂਡ ਮਸ਼ੀਨ ਅਤੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ ਕੀਤਾ ਗਿਆ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕਰਾਂਤੀ ਲਿਆਂਦੀ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਬਿਤਹਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਹਲਕੇ ਦੇ ਵਸਨੀਕਾਂ ਲਈ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਵਲ ਹਸਪਤਾਲ ਵਿੱਚ ਲੋੜੀਂਦੀ ਸਾਰੀ ਮਸ਼ੀਨਰੀ ਪੂਰੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸਿਵਲ ਹਸਪਤਾਲ ਸਮਾਣਾ ਵਿਖੇ ਇਲਾਜ ਲਈ ਦੂਰੋਂ ਨੇੜਿਓਂ ਆਉਣ ਵਾਲੇ ਮਰੀਜ਼ਾਂ ਦੇ ਸਮੇਂ ਤੇ ਧਨ ਦੀ ਬੱਚਤ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ।
ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਸਮਾਣਾ ਵਿਖੇ 1 ਅਲਟਰਾਸਾਊਂਡ ਕਲਰ ਡਾਪਲਰ ਮਸ਼ੀਨ, 3 ਕਾਡੀਐਕ ਬੈਡ, 2 ਫਾਗਿੰਗ ਮਸ਼ੀਨਾਂ, 1 ਸਲਿੱਟ ਲੈਂਪ ਆਈ ਵਿਭਾਗ ਲਈ, 1 ਕੰਪਲੀਟ ਡੀ.ਆਰ. ਸਿਸਟਮ (ਹਾਈਫ੍ਰੀਕੁਐਂਸੀ) 500 ਐਮਏ, 1 ਆਟੋਕੋਲੇਵ ਹੋਰੀਜੌਂਟਲ, 3 ਮਰੀਜਾਂ ਲਈ 3 ਏ.ਸੀ., ਡਾਇਲਾਸਿਸ ਯੂਨਿਟ ਲਈ 1 ਫਰਿੱਜ, 1 ਵਾਟਰ ਕੂਲਰ, 1 ਆਨਲਾਈਨ ਯੂ.ਪੀ.ਐਸ. ਸੈਮੀ ਆਟੋਐਨਾਲਾਈਜ਼ਰ ਲੈਬ, 1 ਹਾਈ ਰੈਜੀਲਿਉਸ਼ਨ ਮਾਈਕਰੋਸਕੋਪ ਤੇ 1 ਈ.ਸੀ.ਜੀ. ਮਸ਼ੀਨ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਾਮਿੰਦਰ ਕੌਰ, ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਰਵਿੰਦਰ ਸੋਹਲ, ਜਤਿੰਦਰ ਝੰਡ, ਦੀਪਕ ਵਧਵਾ, ਕੁਲਵੀਰ ਸਿੰਗਲਾ, ਸੰਜੂ ਕਕਰਾਲਾ, ਸੰਜੇ ਸਿੰਗਲਾ, ਰਾਜੂ ਛਾਬੜਾ, ਨਿਸ਼ਾਨ ਚੀਮਾ, ਸੁਰਜੀਤ ਸਿੰਘ ਦਹੀਆ, ਰਵੀ ਰੰਧਾਵਾ, ਅੰਗਰੇਜ ਸਿੰਘ, ਪਵਨ ਕੁਮਾਰ, ਐਸ.ਐਮ.ਓ. ਡਾ. ਮਨਜੀਤ ਕੌਰ, ਡਾ. ਸਚਿਨ, ਡਾ. ਦੀਪਕ ਬੁੰਗਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top