Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ
ਚੰਡੀਗੜ੍ਹ- ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜੀਰਾ, ਮੱਖੂ ਅਤੇ ਹੋਰ ਕਈ ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ। ਹਾਲ ਹੀ ਵਿੱਚ ਲਖਬੀਰ ਸਿੰਘ ਲੰਡਾ ਨਾਮ ਦੇ ਜੀਰਾ ਦੇ ਇੱਕ ਕਰਿਆਨੇ ਦੇ ਦੁਕਾਨਦਾਰ ਨੂੰ ਫਿਰੌਤੀ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਦੋ ਨਕਾਬਪੋਸ਼ਾਂ ਨੇ ਪੀੜਤ ਦੁਕਾਨਦਾਰ ‘ਤੇ ਗੋਲੀਆਂ ਵੀ ਚਲਾਈਆਂ। ਡੀਐਸਪੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਸਾਥੀਆਂ ਦੇ ਘਰਾਂ ‘ਤੇ 48 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ NIA ਨੇ ਚਾਰ ਖਾਲਿਸਤਾਨੀ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਬੁੱਧਵਾਰ ਨੂੰ NIA ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਡਾਇਰੈਕਟਰ ਲਖਬੀਰ ਸਿੰਘ ਸੰਧੂ ਦੀ ਗ੍ਰਿਫਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ NIA ਨੇ ਚਾਰ ਖਾਲਿਸਤਾਨੀ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਬੁੱਧਵਾਰ ਨੂੰ NIA ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਡਾਇਰੈਕਟਰ ਲਖਬੀਰ ਸਿੰਘ ਸੰਧੂ ਦੀ ਗ੍ਰਿਫਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ। ਜਾਂਚ ਏਜੰਸੀ ਨੇ ਲਖਬੀਰ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਲੰਡਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਖੁਫੀਆ ਜਾਣਕਾਰੀ ਅਨੁਸਾਰ ਉਹ ਇਸ ਸਮੇਂ ਕੈਨੇਡਾ ਦੇ ਅਲਬਰਟਾ ਵਿੱਚ ਲੁਕਿਆ ਹੋਇਆ ਹੈ। ਪਾਕਿਸਤਾਨੀ ਅੱਤਵਾਦੀ ਰਿੰਦਾ ਲਖਬੀਰ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਲੰਡਾ 2017 ਵਿੱਚ ਕੈਨੇਡਾ ਭੱਜ ਗਿਆ ਸੀ। ਕੈਨੇਡਾ ਜਾ ਕੇ ਉਸ ਨੇ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ BKI ਨਾਲ ਹੱਥ ਮਿਲਾਇਆ। ਲੰਡਾ ਖ਼ਿਲਾਫ਼ 2011 ਵਿੱਚ ਕੇਸ ਦਰਜ ਹੋਇਆ ਸੀ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਅਨੁਸਾਰ ਇਸ ਵੇਲੇ ਲਖਬੀਰ ਸਿੰਘ ਖ਼ਿਲਾਫ਼ ਅੰਮ੍ਰਿਤਸਰ, ਤਰਨਤਾਰਨ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਸਮੇਤ ਕਰੀਬ 18 ਅਪਰਾਧਿਕ ਮਾਮਲੇ ਦਰਜ ਹਨ।

Advertisement
Advertisement
Advertisement
Advertisement
Scroll to Top