ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 26 September, 2023, 07:31 PM

ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
ਬਠਿੰਡਾ, 26 ਸਤੰਬਰ 2023: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਅਦਾਲਤ ਵਿੱਚ ਦਾਇਰ ਅਰਜ਼ੀ ਵਾਪਸ ਲੈਣ ਦੇ ਕੁਝ ਘੰਟਿਆਂ ਬਾਅਦ ਹੀ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਇਸ ਭਾਜਪਾ ਆਗੂ ਨੂੰ ਗ੍ਰਿਫਤਾਰ ਕਰਨ ਲਈ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਵੱਲੋਂ ਦਿੱਤੇ ਇਹਨਾਂ ਆਦੇਸ਼ਾਂ ਨੂੰ ਸਾਬਕਾ ਵਿੱਤ ਮੰਤਰੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਵਿਜੀਲੈਂਸ ਗਿਰਫਤਾਰ ਨਾ ਕਰ ਸਕੇ ਇਸ ਨੂੰ ਦੇਖਦਿਆਂ ਮਨਪ੍ਰੀਤ ਸਿੰਘ ਬਾਦਲ ਪਿਛਲੇ ਦੋ ਮਹੀਨਿਆਂ ਤੋਂ ਅੰਡਰਗਰਾਉਂਡ ਚੱਲ ਰਹੇ ਹਨ। ਵਿਜੀਲੈਂਸ ਵੱਲੋਂ ਦਰਜ ਕੇਸ ਵਿੱਚ ਕਈ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਜਾਂਚ ਏਜੰਸੀ ਮਨਪ੍ਰੀਤ ਬਾਦਲ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਜੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ।
